Pages

Pages

ਦਿਲਜੀਤ ਦੋਸਾਂਝ ਦੇ ਪਿੰਡ ‘ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਕਾਬੂ – ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ।

ਜਲੰਧਰ, 16 ਅਕਤੂਬਰ : Prime Punjab 

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪਿੰਡ ਦੋਸਾਂਝ ਕਲਾਂ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ‘ਚ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਾਸੀ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਤਿੰਨਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

ਇਹ ਕਾਰਵਾਈ SSP ਹਰਵਿੰਦਰ ਸਿੰਘ ਵਿਰਕ ਦੇ ਹੁਕਮਾਂ ‘ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਪੁਲਿਸ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਖੁਲਾਸਾ ਕਰ ਸਕਦੀ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦਾ ਮਕਸਦ ਦਿਲਜੀਤ ਦੇ Aura India Tour ਤੋਂ ਪਹਿਲਾਂ माहौल ਖਰਾਬ ਕਰਨਾ ਸੀ।

 

ਜ਼ਿਕਰਯੋਗ ਹੈ ਕਿ 7 ਅਕਤੂਬਰ ਨੂੰ ਕੁਝ ਨੌਜਵਾਨਾਂ ਨੇ ਦੋਸਾਂਝ ਕਲਾਂ ‘ਚ ਇੱਕ ਘਰ ਦੀ ਕੰਧ ‘ਤੇ ਸਪਰੇਅ ਨਾਲ ‘ਖਾਲਿਸਤਾਨ ਜ਼ਿੰਦਾਬਾਦ’ ਅਤੇ ਹੇਠਾਂ ਦਿਲਜੀਤ ਦੋਸਾਂਝ ਦਾ ਨਾਮ ਲਿਖ ਦਿੱਤਾ ਸੀ। ਬਾਅਦ ‘ਚ ਪਤਾ ਲੱਗਿਆ ਕਿ ਉਹ ਘਰ ਦਿਲਜੀਤ ਦਾ ਨਹੀਂ ਸਗੋਂ ਉਸਦੇ ਗੁਆਂਢੀ ਮੁਖਤਿਆਰ ਸਿੰਘ ਦਾ ਸੀ। ਗੁਆਂਢੀ ਨੇ ਦੱਸਿਆ ਸੀ ਕਿ ਸਪਰੇਅ ਦੀ ਬਦਬੂ ਨਾਲ ਉਸਦੀ ਨੀਂਦ ਖੁੱਲ੍ਹ ਗਈ ਸੀ, ਉਸਨੇ ਮੂੰਹ ਬੰਨ੍ਹੇ ਹੋਏ ਨੌਜਵਾਨਾਂ ਨੂੰ ਝਿੜਕਿਆ ਤਾਂ ਉਹ ਭੱਜ ਗਏ।

 

ਇਸ ਘਟਨਾ ਤੋਂ ਬਾਅਦ ਪੰਜਾਬ ‘ਚ ਸਿਆਸਤ ਗਰਮਾ ਗਈ ਸੀ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਆ ਗਈਆਂ ਸਨ। ਪੁਲਿਸ ਹੁਣ ਇਹ ਜਾਂਚ ਕਰ ਰਹੀ ਹੈ ਕਿ ਫੜੇ ਗਏ ਤਿੰਨਾਂ ਨੌਜਵਾਨਾਂ ਦਾ ਕਿਸੇ ਵੱਖਵਾਦੀ ਜਥੇਬੰਦੀ ਨਾਲ ਕੋਈ ਸਬੰਧ ਹੈ ਜਾਂ ਉਨ੍ਹਾਂ ਨੇ ਸ਼ਰਾਰਤ ਵਜੋਂ ਇਹ ਕੰਮ ਕੀਤਾ ਹੈ।