Director : Manvir Singh Walia
Editor : Jatin Kumar Sahota
ਜਲੰਧਰ, 17 ਅਕਤੂਬਰ : Prime Punjab
ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਨਸ਼ਾ ਮੁਕਤੀ ਕੇਂਦਰਾਂ ਅਤੇ ਹੌਟ-ਸਪੌਟ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ। ਇਸ ਮੁਹਿੰਮ ਦਾ ਮਕਸਦ ਸਿਰਫ ਨਸ਼ਾ ਖਤਮ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਰੁਜ਼ਗਾਰ ਨਾਲ ਜੋੜਨਾ ਵੀ ਹੈ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇਹ ਨਵੀਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸ਼ਹਿਰ ਦੇ ਸਾਰੇ ਹੌਟ-ਸਪੌਟ ਇਲਾਕਿਆਂ ‘ਚ PCS ਅਤੇ PPS ਰੈਂਕ ਦੇ ਅਧਿਕਾਰੀਆਂ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕੀਤਾ ਜਾ ਰਿਹਾ ਹੈ। ਨਾਲ ਹੀ ਸਿੱਖਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਲਾਏ ਗਏ ਹਨ। ਇਹ ਟੀਮਾਂ 60 ਦਿਨਾਂ ਤੱਕ ਇਨ੍ਹਾਂ ਇਲਾਕਿਆਂ ‘ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੀਆਂ ਅਤੇ ਵਿਕਾਸ ਕੰਮ ਕਰਵਾਉਣਗੀਆਂ। ਦਿਹਾਤੀ ਇਲਾਕਿਆਂ ‘ਚ ਵੀ ਇਸੇ ਤਰ੍ਹਾਂ ਦੀ ਜਾਂਚ ਜਾਰੀ ਹੈ।
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਇਸ ਮੁਹਿੰਮ ‘ਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀਆਂ ਹਦਾਇਤਾਂ ‘ਤੇ ਕਾਰਵਾਈ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਨਸ਼ੇ ਦੀਆਂ ਸਭ ਤੋਂ ਵੱਧ ਸ਼ਿਕਾਇਤਾਂ ਹਨ, ਉੱਥੇ ਇਨਫੋਰਸਮੈਂਟ ਅਤੇ ਪੁਲਿਸ ਰਲ ਕੇ ਵਿਕਾਸ ਅਤੇ ਨਸ਼ਾ ਰੋਕੂ ਕਦਮ ਚੁੱਕ ਰਹੀ ਹੈ।
ਨਸ਼ਾ ਮੁਕਤੀ ਕੇਂਦਰਾਂ ‘ਚ ਦਵਾਈਆਂ ਵੇਚਣ ਦੇ ਸਵਾਲ ‘ਤੇ DC ਨੇ ਕਿਹਾ ਕਿ ਉਹ ਖੁਦ ਮਰੀਜ਼ਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਉਧਰ CP ਨੇ ਦੱਸਿਆ ਕਿ ਹਾਲ ਹੀ ‘ਚ 2 ਮੈਡੀਕਲ ਸਟੋਰਾਂ ਤੋਂ 1 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੁਕਾਨਾਂ ਸੀਲ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਖਿਲਾਫ਼ ਇਸ ਲੜਾਈ ‘ਚ ਸਾਥ ਦੇ ਕੇ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਇਆ ਜਾਵੇ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।