ਗੁਰਦਾਸਪੁਰ, 17 ਅਕਤੂਬਰ : Prime Punjab
ਗੁਰਦਾਸਪੁਰ ਤੋਂ ਇੱਕ ਸਨਸਨੀਖੇਜ਼ ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਰਹੀ ਹੈ। ਵੀਡੀਓ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ 16 ਅਕਤੂਬਰ ਦੀ ਰਾਤ 8:40 ਵਜੇ ਡਿਪਟੀ ਕਮਿਸ਼ਨਰ ਦਫ਼ਤਰ ‘ਤੇ ਗ੍ਰਨੇਡ ਹਮਲਾ ਹੋਇਆ ਹੈ। ਵੀਡੀਓ ਬਣਾਉਣ ਵਾਲਾ ਵਿਅਕਤੀ ਆਪਣੇ ਆਪ ਨੂੰ ਗੈਂਗਸਟਰ ਨਿਸ਼ਾਨ ਜੋੜੀਆਂ ਦਾ ਸਾਥੀ ਦੱਸ ਰਿਹਾ ਹੈ ਅਤੇ ਪੁਲਿਸ ਨੂੰ ਖੁੱਲ੍ਹੇਆਮ ਧਮਕੀ ਦੇ ਰਿਹਾ ਹੈ ਕਿ “ਸਾਡੇ ਬੰਦਿਆਂ ਨਾਲ ਧੱਕਾ ਕਰਨਾ ਬੰਦ ਕਰੋ, ਨਹੀਂ ਤਾਂ ਨਤੀਜਾ ਭੁਗਤਣਾ ਪਵੇਗਾ।”
ਇਸ ਵੀਡੀਓ ਦੇ ਵਾਇਰਲ ਹੁੰਦਿਆਂ ਹੀ ਪ੍ਰਸ਼ਾਸਨ ‘ਚ ਹਲਚਲ ਮਚ ਗਈ। ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ। ਪਰ ਜਦੋਂ ਇਹ ਮਾਮਲਾ ਪੁਲਿਸ ਤੱਕ ਪਹੁੰਚਿਆ ਤਾਂ ਪੁਲਿਸ ਨੇ ਤੁਰੰਤ ਐਕਸ਼ਨ ਲਿਆ। ਗੁਰਦਾਸਪੁਰ ਦੇ SP ਮਨਜਿੰਦਰ ਸਿੰਘ ਦੀ ਅਗਵਾਈ ‘ਚ ਬੰਬ ਡਿਸਪੋਜ਼ਲ ਸਕੁਐਡ ਅਤੇ ਡੌਗ ਸਕੁਐਡ ਨਾਲ DC ਦਫ਼ਤਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਤਲਾਸ਼ੀ ਮੁਹਿੰਮ ਤੋਂ ਬਾਅਦ ਪੁਲਿਸ ਨੇ ਵੱਡਾ ਖੁਲਾਸਾ ਕੀਤਾ। SP ਮਨਜਿੰਦਰ ਸਿੰਘ ਨੇ ਸਾਫ ਤੌਰ ‘ਤੇ ਕਿਹਾ ਕਿ ਮੌਕੇ ‘ਤੇ ਗ੍ਰਨੇਡ ਹਮਲੇ ਦਾ ਕੋਈ ਵੀ ਨਿਸ਼ਾਨ, ਸਬੂਤ ਜਾਂ ਮਲਬਾ ਨਹੀਂ ਮਿਲਿਆ। ਇਹ ਪੂਰੀ ਤਰ੍ਹਾਂ ਅਫਵਾਹ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਗੈਂਗਸਟਰ ਦੇ ਨਾਮ ‘ਤੇ ਵਾਇਰਲ ਹੋ ਰਹੀ ਇਹ ਵੀਡੀਓ 100% ਜਾਅਲੀ ਅਤੇ ਫਰਜ਼ੀ ਹੈ।
ਫਿਲਹਾਲ ਪੁਲਿਸ ਨੇ ਇਸ ਫਰਜ਼ੀ ਵੀਡੀਓ ਨੂੰ ਫੈਲਾਉਣ ਵਾਲਿਆਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ‘ਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖਤ IT ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਅਪੀਲ ਹੈ ਕਿ ਅਜਿਹੀਆਂ ਅਫਵਾਹਾਂ ‘ਤੇ ਯਕੀਨ ਨਾ ਕਰਨ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।