ਮੁੰਬਈ, 18 ਅਕਤੂਬਰ : Prime Punjab
ਮੁੰਬਈ ਦੇ ਜੂਹੂ ਇਲਾਕੇ ‘ਚ ਬਾਲੀਵੁੱਡ ਸਟਾਰ ਟਾਈਗਰ ਸ਼ਰਾਫ ‘ਤੇ ਜਾਨਲੇਵਾ ਹਮਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਸ਼ਪਾ ਪਾਰਕ ਨੇੜੇ ਜਦੋਂ ਅਦਾਕਾਰ ਦੀ ਗੱਡੀ ਘਰੋਂ ਬਾਹਰ ਨਿਕਲ ਰਹੀ ਸੀ ਤਾਂ 3 ਬਾਈਕ ਸਵਾਰ ਹਮਲਾਵਰਾਂ ਨੇ 4 ਤੋਂ 5 ਰਾਊਂਡ ਫਾਇਰ ਕੀਤੇ। ਉਸ ਵੇਲੇ ਮੌਕੇ ‘ਤੇ ਫੈਨਜ਼ ਦੀ ਭੀੜ ਵੀ ਮੌਜੂਦ ਸੀ, ਜਿਸ ਕਾਰਨ ਫਾਇਰਿੰਗ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ।
ਸ਼ੁਰੂਆਤੀ ਜਾਣਕਾਰੀ ਵਿੱਚ ਕੁਝ ਆਮ ਲੋਕਾਂ ਦੇ ਜ਼ਖਮੀ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਹਾਲਾਂਕਿ ਪੁਲਿਸ ਨੇ ਅਜੇ ਇਸਦੀ ਪੁਸ਼ਟੀ ਨਹੀਂ ਕੀਤੀ। ਰਾਹਤ ਦੀ ਗੱਲ ਇਹ ਹੈ ਕਿ ਟਾਈਗਰ ਸ਼ਰਾਫ ਇਸ ਹਮਲੇ ‘ਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸੱਟ ਨਹੀਂ ਲੱਗੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।
ਇਸ ਘਟਨਾ ਤੋਂ ਬਾਅਦ ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਅਨਿਲ ਪੰਡਿਤ ਅਤੇ ਹਰਮਨ ਸੰਧੂ ਦੇ ਨਾਂ ਤੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ‘ਚ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਪੋਸਟ ‘ਚ ਦਾਅਵਾ ਕੀਤਾ ਗਿਆ ਹੈ ਕਿ ਟਾਈਗਰ ਨੂੰ ਪਹਿਲਾਂ ਫੋਨ ‘ਤੇ ਸਮਝਾਇਆ ਗਿਆ ਸੀ ਪਰ ਉਹ ਨਹੀਂ ਮੰਨੇ। ਪੋਸਟ ‘ਚ ਫਿਲਮ ਇੰਡਸਟਰੀ ਨੂੰ ਚੇਤਾਵਨੀ ਦਿੰਦੇ ਹੋਏ ਲਿਖਿਆ ਗਿਆ ਕਿ ਜੋ ਵੀ ਉਨ੍ਹਾਂ ਦੀ ਗੱਲ ਨਹੀਂ ਸੁਣੇਗਾ ਜਾਂ ਸਲਮਾਨ ਖਾਨ ਨਾਲ ਕੰਮ ਕਰੇਗਾ, ਉਹ ਅਗਲਾ ਨਿਸ਼ਾਨਾ ਹੋਵੇਗਾ।
ਫਿਲਹਾਲ ਮੁੰਬਈ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ CCTV ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਇਸ ਸੋਸ਼ਲ ਮੀਡੀਆ ਪੋਸਟ ਦੀ ਸਚਾਈ ਦੀ ਵੀ ਜਾਂਚ ਕਰ ਰਹੀ ਹੈ। ਹਮਲਾਵਰਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਦਿੱਤੀਆਂ ਗਈਆਂ ਹਨ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।