Pages

Pages

ਜਲੰਧਰ ਬੱਸ ਸਟੈਂਡ ਫਲਾਈਓਵਰ ‘ਤੇ ਵੱਡਾ ਹਾਦਸਾ – ਬੱਸ ਦੀ ਬ੍ਰੇਕ ਫੇਲ ਹੋਣ ਨਾਲ 3 ਗੱਡੀਆਂ ਟਕਰਾਈਆਂ, ਵੱਡਾ ਜਾਮ ਲੱਗਾ।

ਜਲੰਧਰ, 19 ਅਕਤੂਬਰ : Prime Punjab 

ਜਲੰਧਰ ਦੇ ਬੱਸ ਸਟੈਂਡ ਨੇੜੇ ਫਲਾਈਓਵਰ ‘ਤੇ ਐਤਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੋਂ ਬਾਅਦ ਇੱਕ 3 ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਫਲਾਈਓਵਰ ‘ਤੇ ਲੰਬਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਨਾਲ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਟ੍ਰੈਫਿਕ ਪੁਲਿਸ ਅਧਿਕਾਰੀ ਮੁਤਾਬਕ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਇੱਕ ਕਾਰ ਇੱਕ ਮਹਿਲਾ ਚਲਾ ਰਹੀ ਸੀ ਅਤੇ ਅਚਾਨਕ ਉਸਦਾ ਸੰਤੁਲਨ ਵਿਗੜ ਗਿਆ, ਉਸੇ ਦੌਰਾਨ ਪਿੱਛੇ ਆ ਰਹੀ ਬੱਸ ਦੀ ਬ੍ਰੇਕ ਫੇਲ ਹੋ ਗਈ ਅਤੇ ਬੱਸ ਰਿਵਰਸ ਹੋ ਕੇ ਦੂਜੀਆਂ ਗੱਡੀਆਂ ਨਾਲ ਟਕਰਾ ਗਈ।

 

ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਸ ਨੂੰ ਫਲਾਈਓਵਰ ਤੋਂ ਹਟਾ ਕੇ ਸੜਕ ਕਿਨਾਰੇ ਖੜ੍ਹਾ ਕੀਤਾ ਗਿਆ, ਜਿਸ ਤੋਂ ਬਾਅਦ ਜਾਮ ਨੂੰ ਖੁਲ੍ਹਵਾਇਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਿਰਫ ਵਾਹਨਾਂ ਦਾ ਨੁਕਸਾਨ ਹੋਇਆ ਹੈ।

ਫਿਲਹਾਲ ਸਾਰੇ ਵਾਹਨ ਚਾਲਕਾਂ ਨੂੰ ਥਾਣੇ ਲਿਜਾ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਥਾਣਾ ਇੰਚਾਰਜ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਫਲਾਈਓਵਰ ‘ਤੇ ਵਾਹਨ ਸਾਵਧਾਨੀ ਨਾਲ ਚਲਾਉਣ।