Pages

Pages

ਜਲੰਧਰ ‘ਚ ਪ੍ਰੇਮ ਪ੍ਰਸੰਗ ‘ਚ ਖੂਨੀ ਵਾਰਦਾਤ – ਘਰ ‘ਚ ਵੜ ਕੇ ਲੜਕੀ ਤੇ ਮਾਂ ‘ਤੇ ਚਾਕੂ ਨਾਲ ਹਮਲਾ, ਹਮਲਾਵਰ ਨੌਜਵਾਨ ਦੀ ਮੌਤ।

ਜਲੰਧਰ, 20 ਅਕਤੂਬਰ : Prime Punjab 

ਜਲੰਧਰ ਦੇ ਮਕਸੂਦਾਂ ਇਲਾਕੇ ਦੀ ਆਨੰਦ ਨਗਰ ਗਲੀ ਨੰ. 3 ‘ਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਘਰ ‘ਚ ਵੜ ਕੇ ਇੱਕ ਲੜਕੀ ਅਤੇ ਉਸਦੀ ਮਾਂ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਹਮਲਾਵਰ ਨੇ ਖੁਦ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਨਾਲ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਓਮ ਪ੍ਰੀਤ ਸਿੰਘ ਵਾਸੀ ਨੰਦਨਪੁਰ, ਮਕਸੂਦਾਂ ਵਜੋਂ ਹੋਈ ਹੈ ਜੋ ਕੁਝ ਸਮਾਂ ਪਹਿਲਾਂ ਹੀ ਦੁਬਈ ਤੋਂ ਪਰਤਿਆ ਸੀ।

ਇਲਾਕਾ ਨਿਵਾਸੀਆਂ ਮੁਤਾਬਕ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਤੇ ਨੌਜਵਾਨ ਸਿੱਧਾ ਅੰਦਰ ਵੜ ਗਿਆ ਅਤੇ ਲੜਕੀ ਮਨਪ੍ਰੀਤ ਕੌਰ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਬਚਾਅ ਕਰਨ ਆਈ ਉਸਦੀ ਮਾਂ ‘ਤੇ ਵੀ ਹਮਲਾ ਕੀਤਾ ਗਿਆ। ਰੌਲਾ ਪੈਣ ‘ਤੇ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਇਲਾਕੇ ਦੇ ਪਾਰਸ਼ਦ ਮੌਕੇ ‘ਤੇ ਪਹੁੰਚ ਗਏ।

 

ਏਸੀਪੀ ਕਰਨੈਲ ਸਿੰਘ ਨੇ ਦੱਸਿਆ ਕਿ ਜ਼ਖਮੀ ਮਾਂ-ਧੀ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਸਾਰੀ ਵਾਰਦਾਤ ਪ੍ਰੇਮ ਪ੍ਰਸੰਗ ਦੇ ਚਲਦਿਆਂ ਹੋਈ ਹੈ। ਪੁਲਿਸ ਵੱਲੋਂ ਲੜਕੀ ਦੇ ਬਿਆਨਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।