Pages

Pages

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ – ਹੈਰੋਇਨ, ਹੈਂਡ-ਗ੍ਰਨੇਡ ਤੇ ਪਿਸਤੌਲਾਂ ਸਮੇਤ 7 ਤਸਕਰ ਕਾਬੂ।

  • ਅੰਮ੍ਰਿਤਸਰ, 21 ਅਕਤੂਬਰ : Prime Punjab

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 3.491 ਕਿਲੋ ਹੈਰੋਇਨ, 1 ਹੈਂਡ-ਗ੍ਰਨੇਡ ਅਤੇ 2 ਪਿਸਤੌਲਾਂ ਬਰਾਮਦ ਕੀਤੀਆਂ ਹਨ। ਇਸਨੂੰ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਤਸਕਰਾਂ ਦੇ ਸੰਪਰਕ ‘ਚ ਸਨ। ਵਿਦੇਸ਼ੀ ਤਸਕਰਾਂ ਵੱਲੋਂ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਮੱਗਰੀ ਸਪਲਾਈ ਕੀਤੀ ਜਾਂਦੀ ਸੀ, ਜਿਸਨੂੰ ਉਹ ਅੱਗੇ ਪੰਜਾਬ ‘ਚ ਅਪਰਾਧਿਕ ਅਨਸਰਾਂ ਨੂੰ ਵੰਡਦੇ ਸਨ। ਪੁਲਿਸ ਹੁਣ ਇਸ ਨੈਟਵਰਕ ਦੇ ਪਿੱਛੇ ਅਤੇ ਅੱਗੇ ਦੇ ਸਾਰੇ ਲਿੰਕਾਂ ਦੀ ਜਾਂਚ ਕਰ ਰਹੀ ਹੈ।

 

ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਥਾਣਾ ਲੋਪੋਕੇ ‘ਚ FIR ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਨੈਟਵਰਕ ਨਸ਼ੇ ਦੇ ਨਾਲ-ਨਾਲ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ‘ਚ ਵੀ ਸਰਗਰਮ ਸੀ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੂਬੇ ‘ਚ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧਿਕ ਨੈਟਵਰਕਾਂ ਖਿਲਾਫ ਸਖਤ ਕਾਰਵਾਈ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।