ਅੰਮ੍ਰਿਤਸਰ, 22 ਅਕਤੂਬਰ : Prime Punjab
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਖੇਪ ਸਰਹੱਦ ਪਾਰੋਂ ਆਈ ਦੱਸੀ ਜਾ ਰਹੀ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਤਸਕਰ ਵਿਦੇਸ਼ ‘ਚ ਬੈਠੇ ਤਸਕਰਾਂ ਦੇ ਸਿੱਧੇ ਸੰਪਰਕ ‘ਚ ਸਨ। ਉਹ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਪਲਾਈ ਕਰਦੇ ਸਨ। ਇਹ ਨੈਟਵਰਕ ਕਾਫੀ ਸਮੇਂ ਤੋਂ ਸਰਗਰਮ ਸੀ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। DGP ਪੰਜਾਬ ਨੇ X ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਹੁਣ ਇਸ ਨੈਟਵਰਕ ਦੇ ਅੱਗੇ-ਪਿੱਛੇ ਦੇ ਸਾਰੇ ਲਿੰਕ ਖੰਗਾਲ ਰਹੀ ਹੈ ਤਾਂ ਜੋ ਹੋਰ ਸਾਥੀਆਂ ਨੂੰ ਵੀ ਫੜਿਆ ਜਾ ਸਕੇ।
ਪੁਲਿਸ ਅਨੁਸਾਰ ਇਹ ਕਾਰਵਾਈ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਅਹਿਮ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਤਸਕਰਾਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।