ਲੁਧਿਆਣਾ, 22 ਅਕਤੂਬਰ : Prime Punjab
ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚਾ-ਛੋਲਿਆਂ ਵਾਲਿਆਂ ਦੇ ਪਰਿਵਾਰ ‘ਚ ਮਾਤਮ ਛਾ ਗਿਆ। ਉਨ੍ਹਾਂ ਦੇ ਪੁੱਤਰ ਰਾਹੁਲ ਸ਼ਰਮਾ ਨੂੰ ਬੁੱਧਵਾਰ ਰਾਤ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ। ਰਾਹੁਲ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ ਤੇ ਉਸਦਾ ਵਿਆਹ 3 ਸਾਲ ਪਹਿਲਾਂ ਹੀ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਰਾਹੁਲ ਬੁੱਧਵਾਰ ਰਾਤ ਆਪਣੀ ਸਕਾਰਪੀਓ ਲੈ ਕੇ ਜਨਮਦਿਨ ਪਾਰਟੀ ‘ਤੇ ਗਿਆ ਸੀ। ਫੁੱਲਾਂਵਾਲ ਚੌਕ ਤੋਂ ਜੇ-ਬਲਾਕ ਮਾਲ ਵਾਲੀ ਸੜਕ ‘ਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਝਗੜੇ ਦੌਰਾਨ ਹਮਲਾਵਰਾਂ ਨੇ ਉਸ ‘ਤੇ 2 ਗੋਲੀਆਂ ਚਲਾ ਦਿੱਤੀਆਂ, ਇੱਕ ਗੋਲੀ ਛਾਤੀ ‘ਚ ਤੇ ਦੂਜੀ ਪਿੱਠ ‘ਚ ਲੱਗੀ।
ਪਰਿਵਾਰ ਨੂੰ ਰਾਤ 12:30 ਵਜੇ ਸੂਚਨਾ ਮਿਲੀ। ਰਾਹੁਲ ਦੇ ਦੋਸਤਾਂ ਨੇ ਉਸਦੇ ਜੀਜੇ ਨੂੰ ਫੋਨ ਕਰਕੇ ਦੱਸਿਆ ਕਿ ਰਾਹੁਲ DMC ਹਸਪਤਾਲ ‘ਚ ਦਾਖਲ ਹੈ। ਜਦੋਂ ਪਰਿਵਾਰ ਹਸਪਤਾਲ ਪਹੁੰਚਿਆ ਤਾਂ ਡਾਕਟਰਾਂ ਨੇ ਦੱਸਿਆ ਕਿ ਰਾਤ 11:55 ਵਜੇ ਹੀ ਉਸਦੀ ਮੌਤ ਹੋ ਚੁੱਕੀ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਦੇ CCTV ਖੰਗਾਲੇ ਜਾ ਰਹੇ ਨੇ ਤੇ ਪਾਰਟੀ ‘ਚ ਮੌਜੂਦ ਦੋਸਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਪਰਿਵਾਰ ਨੇ ਕੁਝ ਵੀ ਬੋਲਣ ਤੋਂ ਇਨਕਾਰ ਕੀਤਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।