ਲੁਧਿਆਣਾ, 22 ਅਕਤੂਬਰ (ਪ੍ਰਾਈਮ ਪੰਜਾਬ ਬਿਊਰੋ)
ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਲਈ ਚੋਣ ਕਮਿਸ਼ਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। SIR ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ (Special Summary Revision) ਮੁਹਿੰਮ ਚਲਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 1 ਜਨਵਰੀ 2027 ਨੂੰ ਆਧਾਰ ਮਿਤੀ ਮੰਨ ਕੇ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਇਸ ਦਾ ਮੁੱਖ ਮਕਸਦ ਨਵੇਂ ਨੌਜਵਾਨ ਵੋਟਰਾਂ ਨੂੰ ਸੂਚੀ ਨਾਲ ਜੋੜਨਾ ਅਤੇ ਪੁਰਾਣੀਆਂ ਗਲਤੀਆਂ ਨੂੰ ਦੂਰ ਕਰਨਾ ਹੈ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਦਿਨ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਕੈਂਪਾਂ ਦੌਰਾਨ BLO ਵੱਲੋਂ ਫਾਈਨਲ ਫੋਟੋ ਵੋਟਰ ਸੂਚੀ ਰੱਖੀ ਜਾਵੇਗੀ ਤਾਂ ਜੋ ਲੋਕ ਆਪਣਾ ਨਾਮ ਚੈੱਕ ਕਰ ਸਕਣ।
DC ਜੈਨ ਨੇ ਦੱਸਿਆ ਕਿ ਵੋਟਰਾਂ ਦੀ ਸਹਾਇਤਾ ਲਈ ਅਗਲੇ 10 ਦਿਨਾਂ ਤੱਕ ਹਲਕਾ ਪੱਧਰ ‘ਤੇ ਹੈਲਪ ਡੈਸਕ ਵੀ ਸ਼ੁਰੂ ਰਹਿਣਗੇ। ਸੁਪਰਵਾਈਜ਼ਰ ਵੀ BLOs ਦੀ ਮਦਦ ਕਰਨਗੇ ਅਤੇ ਸਾਰੇ ਦਾਅਵੇ-ਇਤਰਾਜ਼ ਉਸੇ ਦਿਨ ਜ਼ਿਲ੍ਹਾ ਦਫ਼ਤਰ ਨੂੰ ਭੇਜੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਜਾਂਚ ਜ਼ਰੂਰ ਕਰਨ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਹੈਲਪਲਾਈਨ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।