ਫਿਰੋਜ਼ਪੁਰ, 24 ਅਕਤੂਬਰ : Prime Punjab
ਫਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਦੇ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
ਡੀਐਸਪੀ ਪ੍ਰਿਥੀਪਾਲ ਸਿੰਘ* ਮੁਤਾਬਕ ਪੁਲਿਸ ਨੂੰ ਪੱਕੀ ਸੂਚਨਾ ਮਿਲੀ ਸੀ ਕਿ ਪਿੰਡ ਛਾਂਗਾ ਰਾਏ ਹਿਠਾੜ ਦੇ ਦੋ ਨੌਜਵਾਨ – ਸੀਮੋਨ ਸਿੰਘ ਉਰਫ ਸੇਮਲ (20 ਸਾਲ) ਅਤੇ ਹਰਭਜਨ ਸਿੰਘ ਉਰਫ ਬੱਬੂ (27 ਸਾਲ) ਪਾਕਿਸਤਾਨੀ ਤਸਕਰਾਂ ਦੇ ਸੰਪਰਕ ‘ਚ ਨੇ ਅਤੇ ਡਰੋਨ ਜ਼ਰੀਏ ਹੈਰੋਇਨ ਦੀ ਵੱਡੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਨ ਜਾ ਰਹੇ ਨੇ।
ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ANTF ਦੀ ਟੀਮ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਲੇ ਰੰਗ ਦੀ ਸਪਲੈਂਡਰ ਮੋਟਰਸਾਈਕਲ ‘ਤੇ ਜਾਂਦੇ ਹੋਏ ਧਰ ਲਿਆ। ਉਨ੍ਹਾਂ ਕੋਲੋਂ ਮਿਲੇ ਕਾਲੇ ਬੈਗ ‘ਚੋਂ *30 ਪੈਕੇਟ (ਹਰੇਕ ਅੱਧਾ ਕਿਲੋ) ਕੁੱਲ 14 ਕਿਲੋ 965 ਗ੍ਰਾਮ ਹੈਰੋਇਨ* ਬਰਾਮਦ ਹੋਈ, ਜਿਸਦੀ ਅੰਤਰਰਾਸ਼ਟਰੀ ਕੀਮਤ *ਲਗਭਗ 75 ਕਰੋੜ ਰੁਪਏ* ਹੈ।
ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੇਮਲ ਪਹਿਲਾਂ ਤੋਂ ਹੀ ਪਾਕਿਸਤਾਨ ਦੇ ਕੁੱਝ-ਨਾਮੀ ਤਸਕਰ ‘ਚਾਚਾ ਕਸੂਰੀ’ ਦੇ ਨੈਟਵਰਕ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਥਾਣਾ ANTF, SAS ਨਗਰ ਵਿਖੇ NDPS ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਦਾ ਪੁਲਿਸ ਰਿਮਾਂਡ ਲੈ ਕੇ ਅਗਲੇ-ਪਿਛਲੇ ਲਿੰਕ ਖੰਗਾਲਣੇ ਸ਼ੁਰੂ ਕਰ ਦਿੱਤੇ ਨੇ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।