ਹੋਸ਼ਿਆਰਪੁਰ, 25 ਅਕਤੂਬਰ : Prime Punjab
ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਪਿੰਡ ਸੀਪਰਿਆਂ ਦੇ ਰਹਿਣ ਵਾਲੇ 29 ਸਾਲਾ ਰਜਨੀਸ਼ ਸਿੰਘ ਉਰਫ਼ ਲੱਕੀ ਦੀ ਰੂਸ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਰਜਨੀਸ਼ ਆਪਣੇ ਪਰਿਵਾਰ ਦੀ ਗਰੀਬੀ ਦੂਰ ਕਰਨ ਅਤੇ ਚੰਗੇ ਭਵਿੱਖ ਦੀ ਆਸ ‘ਚ ਕਰੀਬ 9 ਮਹੀਨੇ ਪਹਿਲਾਂ ਹੀ ਰੂਸ ਗਿਆ ਸੀ। ਪਰਿਵਾਰ ਦੀਆਂ ਸਾਰੀਆਂ ਉਮੀਦਾਂ ਉਸੇ ‘ਤੇ ਟਿਕੀਆਂ ਹੋਈਆਂ ਸਨ। ਪਰ ਵਿਦੇਸ਼ ਤੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਆਉਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਰਜਨੀਸ਼ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਵਿਧਵਾ ਮਾਂ ਦਾ ਇਕਲੌਤਾ ਪੁੱਤ ਅਤੇ ਸਹਾਰਾ ਸੀ। ਘਰ ਦੀ ਮਾੜੀ ਆਰਥਿਕ ਹਾਲਤ ਕਾਰਨ ਹੀ ਉਹ ਰੁਜ਼ਗਾਰ ਦੀ ਭਾਲ ‘ਚ ਵਿਦੇਸ਼ ਗਿਆ ਸੀ ਤਾਂ ਜੋ ਮਾਂ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰ ਸਕੇ, ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ।
ਪਰਿਵਾਰ ਨੇ ਦੱਸਿਆ ਕਿ ਰਜਨੀਸ਼ ਦੀ ਮ੍ਰਿਤਕ ਦੇਹ ਭਲਕੇ ਉਸ ਦੇ ਜੱਦੀ ਪਿੰਡ ਸੀਪਰਿਆਂ ਵਿਖੇ ਪਹੁੰਚਣ ਦੀ ਉਮੀਦ ਹੈ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।