ਪਟਿਆਲਾ, 26 ਅਕਤੂਬਰ : Prime Punjab
ਪਟਿਆਲਾ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ* ਹੈ। CM ਮਾਨ ਨੇ ਕਿਹਾ ਕਿ *ਭਾਜਪਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ*। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕ ਖੋਹਣਾ ਭਾਜਪਾ ਦੀ ਪੁਰਾਣੀ ਆਦਤ ਬਣ ਚੁੱਕੀ ਹੈ। ਪੰਜਾਬ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਅੰਨ ਸੁਰੱਖਿਆ ‘ਚ ਯੋਗਦਾਨ ਪਾਇਆ, ਫਿਰ ਵੀ ਕੇਂਦਰ ਸਰਕਾਰ ਬੇਇਨਸਾਫੀ ਕਰ ਰਹੀ ਹੈ।
ਮੋਦੀ ਸਰਕਾਰ ਵੱਲੋਂ ਪੰਜਾਬ ਦੇ ਬਕਾਏ ਰੋਕਣ ‘ਤੇ ਵੀ CM ਗਰਜੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਤੋਂ ਕੇਂਦਰ ਨੇ ਪੰਜਾਬ ਦਾ RDF (ਪੇਂਡੂ ਵਿਕਾਸ ਫੰਡ) ਅਤੇ VAT ਦਾ ਬਕਾਇਆ ਰੋਕਿਆ ਹੋਇਆ ਹੈ, ਜਿਸ ਨਾਲ ਪੇਂਡੂ ਬੁਨਿਆਦੀ ਢਾਂਚੇ ਦੇ ਕੰਮ ਰੁਕੇ ਹੋਏ ਹਨ। ਉਨ੍ਹਾਂ ਕਿਹਾ ਪੰਜਾਬ ਆਪਣੇ ਜਾਇਜ਼ ਹੱਕਾਂ ਤੋਂ ਇਲਾਵਾ ਕੁਝ ਨਹੀਂ ਮੰਗ ਰਿਹਾ, ਕੇਂਦਰ ਨੂੰ ਆਪਣੀ ਵਿੱਤੀ ਜ਼ਿੰਮੇਵਾਰੀ ਪੂਰੀ ਕਰਨੀ ਚਾਹੀਦੀ ਹੈ।
CM ਮਾਨ ਨੇ *ਅਕਾਲੀ-ਭਾਜਪਾ ਗਠਜੋੜ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਨੇ ਆਪਣੇ ਰਾਜ ‘ਚ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧੱਕਿਆ ਅਤੇ ਅਣਗਿਣਤ ਪਰਿਵਾਰ ਤਬਾਹ ਹੋਏ। ਹੁਣ ਦੋਵੇਂ ਪਾਰਟੀਆਂ ਚੋਣਾਂ ‘ਚ ਫਾਇਦਾ ਲੈਣ ਲਈ *ਮੁੜ ਇਕੱਠੇ ਹੋਣ ਦੀ ਤਿਆਰੀ ਕਰ ਰਹੀਆਂ ਹਨ, ਜੋ ਉਨ੍ਹਾਂ ਦੀ ਸਿਆਸੀ ਮੌਕਾਪ੍ਰਸਤੀ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ‘ਆਪ’ ਸਰਕਾਰ ਨਾਲ ਚਟਾਨ ਵਾਂਗ ਖੜ੍ਹੇ ਹਨ, ਜਿਸ ਕਰਕੇ ਵਿਰੋਧੀ ਪਾਰਟੀਆਂ ਬੁਖਲਾਹਟ ‘ਚ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਆਪਣੇ ਪਾਣੀ, ਸੰਸਥਾਵਾਂ ਅਤੇ ਵਿੱਤੀ ਹੱਕਾਂ ‘ਤੇ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਕੋਈ ਵੀ ਸਿਆਸੀ ਦਬਾਅ ਸਾਨੂੰ ਇਨਸਾਫ ਲਈ ਆਵਾਜ਼ ਚੁੱਕਣ ਤੋਂ ਨਹੀਂ ਰੋਕ ਸਕਦਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।