ਲੁਧਿਆਣਾ, 26 ਅਕਤੂਬਰ : Prime Punjab
ਜ਼ਿਲ੍ਹਾ ਲੁਧਿਆਣਾ ਦੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ ਦਾਜ ਦੇ ਲਾਲਚ ‘ਚ ਨੂੰਹ ਨੂੰ ਮਾਰਨ ਦੇ ਦੋਸ਼ ‘ਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮ੍ਰਿਤਕਾ ਦੇ ਪਤੀ, ਸੱਸ ਅਤੇ ਸਹੁਰੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਤਿੰਨੇ ਮੁਲਜ਼ਮ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਭਦੇਵ ਸਿੰਘ ਵਾਸੀ ਪਿੰਡ ਬੌੜੇ ਕਿਸਾਨਾ (ਸਲਾਹਪੁਰ ਬੇਟ) ਨੇ ਬਿਆਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ *ਸੰਦੀਪ ਕੌਰ ਦਾ ਵਿਆਹ 1 ਨਵੰਬਰ 2023 ਨੂੰ ਜਸਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਭੈਣੀ ਖਾਦਰ* ਨਾਲ ਹੋਇਆ ਸੀ। ਪਿਤਾ ਨੇ ਦੱਸਿਆ ਕਿ ਵਿਆਹ ‘ਤੇ ਹੈਸੀਅਤ ਮੁਤਾਬਕ ਦਾਜ ਵੀ ਦਿੱਤਾ ਗਿਆ ਸੀ।
ਪੀੜਤ ਪਿਤਾ ਨੇ ਦੋਸ਼ ਲਾਇਆ ਕਿ ਵਿਆਹ ਤੋਂ ਬਾਅਦ ਸਹੁਰਾ ਪਰਿਵਾਰ ਬ੍ਰੀਜ਼ਾ (Brezza) ਗੱਡੀ ਦੀ ਮੰਗ ਕਰਨ ਲੱਗਾ। ਮੰਗ ਪੂਰੀ ਨਾ ਹੋਣ ‘ਤੇ ਉਹ ਉਸ ਦੀ ਧੀ ਨੂੰ ਤੰਗ-ਪ੍ਰੇਸ਼ਾਨ ਕਰਦੇ ਸਨ। ਦੋਸ਼ ਹੈ ਕਿ ਬੀਤੇ ਦਿਨੀ *ਸੱਸ ਸਰਬਜੀਤ ਕੌਰ ਅਤੇ ਸਹੁਰਾ ਸਵਰਨ ਸਿੰਘ ਨੇ ਸਾਜ਼ਿਸ਼ ਤਹਿਤ ਸੰਦੀਪ ਕੌਰ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮਾਰ ਦਿੱਤਾ* ਅਤੇ ਇਸ ਪੂਰੀ ਸਾਜ਼ਿਸ਼ ‘ਚ ਉਸ ਦਾ ਪਤੀ ਜਸਵਿੰਦਰ ਸਿੰਘ ਵੀ ਸ਼ਾਮਲ ਹੈ।
ਪੁਲਿਸ ਨੇ ਪ੍ਰਭਦੇਵ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਸੱਸ ਸਰਬਜੀਤ ਕੌਰ, ਸਹੁਰਾ ਸਵਰਨ ਸਿੰਘ ਅਤੇ ਪਤੀ ਜਸਵਿੰਦਰ ਸਿੰਘ ਖਿਲਾਫ਼ ਮਾਮਲਾ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।