ਫਿਲੌਰ, 28 ਅਕਤੂਬਰ : Prime Punjab
ਫਿਲੌਰ, ਜਲੰਧਰ: ਨੈਸ਼ਨਲ ਹਾਈਵੇਅ ‘ਤੇ ਪਿੰਡ ਖਹਿਰਾ ਨੇੜੇ DS ਢਾਬੇ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਕ *ਤੇਜ਼ ਰਫਤਾਰ ਇੰਡੋ-ਕੈਨੇਡੀਅਨ ਬੱਸ (ਨੰਬਰ HR 68 C 289) ਨੇ ਅੱਗੇ ਜਾ ਰਹੀ Alto ਕਾਰ (ਨੰਬਰ TO 62 CH PB 99 D) ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ‘ਚ ਸਵਾਰ ਦੋ ਵਿਅਕਤੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ।
ਇਸ ਹਾਦਸੇ ਦੀ ਸੂਚਨਾ ਇੱਕ ਰਾਹਗੀਰ ਨੇ ਤੁਰੰਤ SSF (ਸੜਕ ਸੁਰੱਖਿਆ ਫੋਰਸ) ਦੀ ਟੀਮ ਨੂੰ ਦਿੱਤੀ। ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਸਰਕਾਰੀ ਗੱਡੀ ਰਾਹੀਂ ਸਿਵਲ ਹਸਪਤਾਲ ਫਿਲੌਰ ‘ਚ ਭਰਤੀ ਕਰਵਾਇਆ, ਜਿੱਥੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਰੈਫਰ ਕਰ ਦਿੱਤਾ ਗਿਆ।
ਜ਼ਖ਼ਮੀਆਂ ਨੇ ਦੱਸਿਆ ਕਿ ਉਹ ਦਿੱਲੀ ‘ਚ ਨਿਰੰਕਾਰੀ ਸਮਾਗਮ ‘ਚ ਹਿੱਸਾ ਲੈ ਕੇ ਪਠਾਨਕੋਟ ਵੱਲ ਜਾ ਰਹੇ ਸਨ। ਦੂਜੇ ਪਾਸੇ ਬੱਸ ਡਰਾਈਵਰ ਦਾ ਕਹਿਣਾ ਹੈ ਕਿ ਕਾਰ ਚਾਲਕ ਨੇ ਅਚਾਨਕ ਸੜਕ ‘ਤੇ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਬੱਸ ਕਾਰ ਦੇ ਪਿੱਛੇ ਵੱਜ ਗਈ।
ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਦੀ ਮਦਦ ਨਾਲ ਨੁਕਸਾਨੀ ਕਾਰ ਨੂੰ ਸੜਕ ਤੋਂ ਪਾਸੇ ਕੀਤਾ ਗਿਆ ਅਤੇ ਸੇਫਟੀ ਕੋਨ ਲਗਾ ਕੇ ਆਵਾਜਾਈ ਨੂੰ ਸੁਚਾਰੂ ਕੀਤਾ ਗਿਆ। ਕਾਰ ‘ਚੋਂ *9 ਬੈਗ ਕੱਪੜਿਆਂ ਵਾਲੇ, ਇੱਕ ਪਰਸ ਜਿਸ ‘ਚ 910 ਰੁਪਏ ਨਕਦ, ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ, ਵੋਟਰ ਕਾਰਡ, ਪੈਨ ਕਾਰਡ, RC ਅਤੇ ATM ਕਾਰਡ* ਬਰਾਮਦ ਹੋਏ ਹਨ, ਜੋ ਪੁਲਿਸ ਨੇ ਸੁਰੱਖਿਅਤ ਰੱਖੇ ਹਨ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।