ਲੁਧਿਆਣਾ, 28 ਅਕਤੂਬਰ : Prime Punjab
ਲੁਧਿਆਣਾ / ਰਾਏਕੋਟ: ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਕਾਨੂੰਨ ਵਿਵਸਥਾ ਅਤੇ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ‘ਤੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਜਗਰਾਉਂ ਦੇ ਪਿੰਡ ਗਗੜਾ ‘ਚ ਹੋਈ ਫਾਇਰਿੰਗ ਦੀ ਘਟਨਾ ਨੂੰ 24 ਘੰਟੇ ਵੀ ਨਹੀਂ ਹੋਏ ਸੀ ਕਿ ਬੁੱਧਵਾਰ ਤੜਕੇ 3 ਵਜੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ‘ਤੇ ਹਮਲਾ ਹੋ ਗਿਆ।
ਜਾਣਕਾਰੀ ਮੁਤਾਬਕ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ ‘ਤੇ ਆਏ, ਬਾਈਕ ਨੂੰ ਮੋੜ ‘ਤੇ ਲੁਕਾ ਕੇ ਗੁਰਦੁਆਰਾ ਕੰਪਲੈਕਸ ‘ਚ ਵੜ ਗਏ ਅਤੇ ਸੰਤ ਬਾਬਾ ਬਲਦੇਵ ਸਿੰਘ ਦੇ ਕਮਰੇ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਵੱਡਾ ਬਚਾਅ: ਹਮਲੇ ਵੇਲੇ ਬਾਬਾ ਬਲਦੇਵ ਸਿੰਘ ਕਮਰੇ ‘ਚ ਨਹੀਂ ਸਨ, ਉਹ ਇਸ਼ਨਾਨ ਲਈ ਗਏ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ। ਉਸ ਸਮੇਂ ਗੁਰਦੁਆਰੇ ‘ਚ ਕੁਝ ਸ਼ਰਧਾਲੂ ਵੀ ਮੌਜੂਦ ਸਨ, ਪਰ ਖੁਸ਼ਕਿਸਮਤੀ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦੇ ਹੀ ਲੁਧਿਆਣਾ ਦਿਹਾਤੀ ਦੇ SSP ਡਾ. ਅੰਕੁਰ ਗੁਪਤਾ, SP (D) ਰਾਜਨ ਸ਼ਰਮਾ, DSPs, ਫੋਰੈਂਸਿਕ ਅਤੇ ਸਾਈਬਰ ਟੀਮਾਂ ਮੌਕੇ ‘ਤੇ ਪਹੁੰਚੀਆਂ। ਪੁਲਿਸ ਨੇ CCTV ਫੁਟੇਜ ਕਬਜ਼ੇ ‘ਚ ਲੈ ਲਈ ਹੈ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
2 ਦਿਨਾਂ ਅੰਦਰ 2 ਗੁਰਦੁਆਰਿਆਂ ‘ਤੇ ਗੋਲੀਬਾਰੀ ਨਾਲ ਲੋਕਾਂ ‘ਚ ਡਰ ਹੈ। ਪੁਲਿਸ ਇਹ ਜਾਂਚ ਕਰ ਰਹੀ ਹੈ ਕਿ *ਗਗੜਾ ਅਤੇ ਰਾਜੋਆਣਾ ਕਲਾਂ ਦੀਆਂ ਘਟਨਾਵਾਂ ਦਾ ਆਪਸ ‘ਚ ਕੋਈ ਸਬੰਧ ਹੈ ਜਾਂ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।