Pages

Pages

ਜਲੰਧਰ ‘ਚ ਚੰਨੀ ਦਾ ਮਾਨ ਸਰਕਾਰ ‘ਤੇ ਵੱਡਾ ਹਮਲਾ – ਬੋਲੇ, ਪੰਜਾਬ ‘ਚ ਸਰਕਾਰ ਨਹੀਂ, ਮਾਫੀਆ ਰਾਜ ਚੱਲ ਰਿਹਾ!।

Director : Manvir Singh Walia 

Editor : Jatin Kumar Sahota 

ਜਲੰਧਰ, 29 ਅਕਤੂਬਰ : Prime Punjab 

ਜਲੰਧਰ ਪ੍ਰੈੱਸ ਕਲੱਬ ‘ਚ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਸਰਕਾਰ ਨਹੀਂ ਸਗੋਂ ਮਾਫੀਆ ਰਾਜ ਚੱਲ ਰਿਹਾ ਹੈ ਤੇ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਲਾਡੀ ਸ਼ੇਰੋਵਾਲੀਆ, ਸੁਖਵਿੰਦਰ ਕੋਟਲੀ ਤੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਬੇਰੀ ਵੀ ਮੌਜੂਦ ਸਨ।

 

ਚੰਨੀ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਹੈ, ਖਾਸ ਕਰਕੇ ਮਾਲਵੇ ‘ਚ ਹਾਲਾਤ ਚਿੰਤਾਜਨਕ ਨੇ। ਸਰਕਾਰ ਨਸ਼ਾ ਵੇਚਣ ਵਾਲਿਆਂ ‘ਤੇ ਕਾਰਵਾਈ ਕਰਨ ਦੀ ਬਜਾਏ ਸਿਰਫ ਪੀਣ ਵਾਲਿਆਂ ਨੂੰ ਫੜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਸ਼ੇ ਦੇ ਕਾਰੋਬਾਰ ਨੂੰ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ ਤੇ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਹੈ। ਮਾਨਸਾ ਦੇ ਸਰਦੂਲਗੜ੍ਹ ‘ਚ ਨੌਜਵਾਨ ਦੀ ਓਵਰਡੋਜ਼ ਨਾਲ ਮੌਤ ਦਾ ਹਵਾਲਾ ਵੀ ਦਿੱਤਾ।

 

ਸੰਸਦ ਚੰਨੀ ਨੇ ਮਾਨ ਸਰਕਾਰ ‘ਤੇ ਭ੍ਰਿਸ਼ਟਾਚਾਰ, ਨਜਾਇਜ਼ ਮਾਈਨਿੰਗ ਤੇ ਰਿਸ਼ਵਤਖੋਰੀ ਦੇ ਵੀ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਪਰਿਵਾਰ ‘ਤੇ ਵੀ ਦੋਸ਼ ਨੇ ਤੇ ਲੋਕਾਂ ਨੇ ਹਾਈਕੋਰਟ ‘ਚ ਹਲਫ਼ਨਾਮੇ ਦਿੱਤੇ ਨੇ, ਜਿਨ੍ਹਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਬੇਰੁਜ਼ਗਾਰੀ ਕਾਰਨ ਨੌਜਵਾਨ ਗਲਤ ਰਾਹ ‘ਤੇ ਜਾ ਰਹੇ ਨੇ ਤੇ ਜਲੰਧਰ ਸਮੇਤ ਪੂਰੇ ਪੰਜਾਬ ‘ਚ ਲੁੱਟ-ਖੋਹ, ਫਿਰੌਤੀ ਤੇ ਗੈਂਗਸਟਰਵਾਦ ਨਾਲ ਵਪਾਰੀਆਂ ‘ਚ ਡਰ ਦਾ ਮਾਹੌਲ ਹੈ।

 

ਚੰਨੀ ਨੇ ਐਲਾਨ ਕੀਤਾ ਕਿ ਕਾਂਗਰਸ 4 ਨਵੰਬਰ ਨੂੰ ਸੰਗਰੂਰ ‘ਚ ਵੱਡੀ ਰੈਲੀ ਕਰੇਗੀ, ਜਿਸ ‘ਚ ਰਾਹੁਲ ਗਾਂਧੀ ਸ਼ਾਮਲ ਹੋਣਗੇ। ਇਸ ਰੈਲੀ ‘ਚ ਨਸ਼ਾ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਤੇ ਨਜਾਇਜ਼ ਮਾਈਨਿੰਗ ਦੇ ਮੁੱਦਿਆਂ ‘ਤੇ ਸਰਕਾਰ ਨੂੰ ਘੇਰਿਆ ਜਾਵੇਗਾ।