ਲੁਧਿਆਣਾ, 30 ਅਕਤੂਬਰ : Prime Punjab
ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨਾਲ ਤੀਜੀ ਵਾਰ ਛੇੜਛਾੜ ਕੀਤੀ ਗਈ ਹੈ।
ਇਸ ਘਟਨਾ ਦਾ ਖੁਲਾਸਾ ਐਡਵੋਕੇਟ ਨਰਿੰਦਰ ਆਦੀਆ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸ਼ਰਾਰਤੀ ਲੋਕਾਂ ਨੇ ਚੌਕ ‘ਚ ਲੱਗੀ ਬਾਬਾ ਸਾਹਿਬ ਦੀ ਪ੍ਰਤੀਮਾ ਨੂੰ ਨੁਕਸਾਨ ਪਹੁੰਚਾਇਆ। ਇਹ ਪਹਿਲੀ ਵਾਰ ਨਹੀਂ ਹੈ, ਇਸ ਤੋਂ ਪਹਿਲਾਂ ਵੀ ਦੋ ਵਾਰ ਅਜਿਹੀ ਘਟਨਾ ਹੋ ਚੁੱਕੀ ਹੈ, ਪਰ ਪੁਲਿਸ ਹਾਲੇ ਤੱਕ ਦੋਸ਼ੀਆਂ ਤੱਕ ਨਹੀਂ ਪਹੁੰਚ ਸਕੀ।
ਲਗਾਤਾਰ ਹੋ ਰਹੀਆਂ ਘਟਨਾਵਾਂ ਕਾਰਨ ਦਲਿਤ ਭਾਈਚਾਰੇ ‘ਚ ਗੁੱਸਾ ਹੈ। ਲੋਕਾਂ ਨੇ ਮੌਕੇ ‘ਤੇ ਇਕੱਠੇ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ‘ਚ ਇੱਕ ਔਰਤ ਨੂੰ ਹਿਰਾਸਤ ‘ਚ ਲਿਆ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।