ਜਲੰਧਰ, 31 ਅਕਤੂਬਰ : Prime Punjab
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ 31 ਅਕਤੂਬਰ 2026 ਨੂੰ ਕਾਨਫਰੰਸ ਹਾਲ ‘ਚ ਇੱਕ ਵਿਸ਼ੇਸ਼ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਪੁਲਿਸ ਵਿਭਾਗ ‘ਚ ਸਾਲਾਂਬੱਧੀ ਇਮਾਨਦਾਰੀ ਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ 9 ਪੁਲਿਸ ਅਧਿਕਾਰੀਆਂ ਨੂੰ ਸਨਮਾਨ ਸਹਿਤ ਵਿਦਾਇਗੀ ਦਿੱਤੀ ਗਈ।
ਸੇਵਾਮੁਕਤ ਹੋਏ ਅਧਿਕਾਰੀਆਂ ‘ਚ 1 ਜੀ.ਓ. ਸ਼੍ਰੀ ਕੁਲਦੀਪ ਸਿੰਘ, PPS ADCP ਹੈੱਡਕੁਆਰਟਰ ਜਲੰਧਰ ਅਤੇ 8 ਐਨ.ਜੀ.ਓ. ਸ਼ਾਮਲ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਪਰਮਿੰਦਰ ਸਿੰਘ ਹੀਰ, PPS DCP ਹੈੱਡਕੁਆਰਟਰ ਨੇ ਸਾਰੇ ਅਧਿਕਾਰੀਆਂ ਦੀਆਂ ਪ੍ਰਾਪਤੀਆਂ, ਪੇਸ਼ੇਵਰ ਸਮਰਪਣ ਅਤੇ ਸੇਵਾ ਦੌਰਾਨ ਹਾਸਲ ਕੀਤੇ ਮਹੱਤਵਪੂਰਨ ਮੁਕਾਮਾਂ ਦਾ ਜ਼ਿਕਰ ਕੀਤਾ।
ਸਮਾਰੋਹ ਦੌਰਾਨ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੇਵਾਮੁਕਤ ਅਧਿਕਾਰੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਗਿਆ। ਸਾਰੇ ਰਿਟਾਇਰਡ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਲੰਬੀਆਂ ਅਤੇ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।
ਸੀਨੀਅਰ ਅਧਿਕਾਰੀਆਂ ਨੇ ਸਾਰਿਆਂ ਨੂੰ ਨਵੇਂ ਜੀਵਨ ਪੜਾਅ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਚੰਗੀ ਸਿਹਤ, ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਿਹਾ ਕਿ ਸੇਵਾਮੁਕਤੀ ਤੋਂ ਬਾਅਦ ਦਾ ਇਹ ਸਮਾਂ ਉਨ੍ਹਾਂ ਲਈ ਪਰਿਵਾਰ ਨਾਲ ਖੁਸ਼ੀਆਂ ਭਰੇ ਪਲ ਬਿਤਾਉਣ ਦਾ ਸੁਨਹਿਰੀ ਮੌਕਾ ਸਾਬਤ ਹੋਵੇਗਾ।





More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।