ਅੰਮ੍ਰਿਤਸਰ, 01 ਨੰਵਬਰ : Prime Punjab
ਪੰਜਾਬ ਪੁਲਿਸ ਨੂੰ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਣਪਛਾਤੇ ਸਾਥੀਆਂ ਤੋਂ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਅਤੇ ਫਿਰ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਦੇ ਸਨ। ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਗਰਮ ਸੀ।
ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਾਰੇ ਲਿੰਕ ਖੰਗਾਲ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਅਤੇ ਸੰਗਠਿਤ ਨੈੱਟਵਰਕਾਂ ਨੂੰ ਤੋੜਨ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਇਆ ਜਾ ਸਕੇ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।