Pages

Pages

ਸਾਹਿਲ ਸ਼ਰਮਾ ਬਣੇ ਭਾਜਪਾ ਯੁਵਾ ਮੋਰਚਾ ਜਲੰਧਰ ਦੇ ਨਵੇਂ ਪ੍ਰਧਾਨ – ਸੈਂਕੜੇ ਨੌਜਵਾਨਾਂ ‘ਚ ਭਾਰੀ ਉਤਸ਼ਾਹ।

Director : Manvir Singh Walia 

Editor : Jatin Kumar Sahota 

ਜਲੰਧਰ, 01 ਨੰਵਬਰ : Prime Punjab 

ਭਾਜਪਾ ਯੁਵਾ ਮੋਰਚਾ, ਜ਼ਿਲ੍ਹਾ ਜਲੰਧਰ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸਾਹਿਲ ਸ਼ਰਮਾ ਨੇ ਅੱਜ ਸੈਂਕੜੇ ਨੌਜਵਾਨਾਂ ਦੀ ਹਾਜ਼ਰੀ ‘ਚ ਜਲੰਧਰ ਦੇ ਯੁਵਾ ਮੋਰਚਾ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਹੁੰ ਚੁੱਕ ਸਮਾਗਮ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹੋਇਆ।

ਇਸ ਮੌਕੇ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਹਨ। PM ਮੋਦੀ ਦੀ ਅਗਵਾਈ ਹੇਠ ਨੌਜਵਾਨ ਰਾਸ਼ਟਰ ਨਿਰਮਾਣ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਸਾਹਿਲ ਸ਼ਰਮਾ ਦੀ ਨਿਯੁਕਤੀ ਸੰਗਠਨ ‘ਚ ਨਵੀਂ ਊਰਜਾ ਲਿਆਵੇਗੀ ਅਤੇ ਬੂਥ ਪੱਧਰ ‘ਤੇ ਪਾਰਟੀ ਮਜ਼ਬੂਤ ਹੋਵੇਗੀ।

ਨਵ-ਨਿਯੁਕਤ ਪ੍ਰਧਾਨ ਸਾਹਿਲ ਸ਼ਰਮਾ ਨੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਨਗੇ। ਉਨ੍ਹਾਂ ਟੀਚਾ ਰੱਖਿਆ ਕਿ ਯੁਵਾ ਮੋਰਚਾ 2027 ‘ਚ ਜਲੰਧਰ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਭਾਜਪਾ ਵਿਧਾਇਕ ਜਿਤਾਉਣ ‘ਚ ਅਹਿਮ ਭੂਮਿਕਾ ਨਿਭਾਵੇਗਾ।

ਸਮਾਗਮ ‘ਚ ਭਾਜਪਾ ਦੇ ਸੀਨੀਅਰ ਆਗੂ ਰਾਕੇਸ਼ ਰਾਠੌਰ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਭਾਰਤ ਮਹਾਜਨ, ਸੌਰਭ ਕਪੂਰ ਸਮੇਤ ਵੱਡੀ ਗਿਣਤੀ ‘ਚ ਆਗੂ ਮੌਜੂਦ ਰਹੇ। ਨੌਜਵਾਨਾਂ ਨੇ ਵੀ ਸਾਹਿਲ ਸ਼ਰਮਾ ਦੀ ਅਗਵਾਈ ‘ਚ ਇੱਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ।