ਹੋਸ਼ਿਆਰਪੁਰ, 02 ਨਵੰਬਰ : Prime Punjab
ਹੋਸ਼ਿਆਰਪੁਰ ਤੋਂ ਵੱਡੀ ਖ਼ਬਰ ਹੈ। ਸੋਮਵਾਰ ਸਵੇਰੇ 5 ਵਜੇ ਦੇ ਕਰੀਬ ED ਦੀਆਂ ਟੀਮਾਂ ਨੇ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਦਬਿਸ਼ ਦਿੱਤੀ। ਜੋਧਾ ਮੱਲ ਰੋਡ ਸਥਿਤ ਉਨ੍ਹਾਂ ਦੀ ਰਿਹਾਇਸ਼ ਨੂੰ CRPF ਦੇ ਜਵਾਨਾਂ ਨੇ ਘੇਰ ਲਿਆ ਤੇ ਸੁਰੱਖਿਆ ਸਖ਼ਤ ਕਰ ਦਿੱਤੀ।
ਸੂਤਰਾਂ ਮੁਤਾਬਿਕ ਇਹ ਕਾਰਵਾਈ ਮਨੀ ਲਾਂਡਰਿੰਗ ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੀਤੀ ਜਾ ਰਹੀ ਹੈ। ED PMLA ਕਾਨੂੰਨ ਤਹਿਤ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਦੇ ਹੋਰ ਟਿਕਾਣਿਆਂ ਤੋਂ ਇਲਾਵਾ ਉਨ੍ਹਾਂ ਦੇ ਬੇਟੇ ਪ੍ਰਤੀਕ ਅਰੋੜਾ ਅਤੇ ਉਨ੍ਹਾਂ ਨਾਲ ਜੁੜੇ ਰੀਅਲ ਅਸਟੇਟ ਗਰੁੱਪ ਮਾਰਬੇਲਾ ਗਰੁੱਪ ਤੇ ਗੁਲਮੋਹਰ ਟਾਊਨਸ਼ਿਪ ਦੇ ਪ੍ਰਮੋਟਰਾਂ ਦੇ ਟਿਕਾਣਿਆਂ ‘ਤੇ ਵੀ ਟੀਮਾਂ ਪਹੁੰਚੀਆਂ ਹਨ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁੰਦਰ ਸ਼ਾਮ ਅਰੋੜਾ ਦੇ ਘਰ ਜਾਂਚ ਏਜੰਸੀ ਪਹੁੰਚੀ ਹੋਵੇ। ਇਸ ਤੋਂ ਪਹਿਲਾਂ 27 ਜਨਵਰੀ ਨੂੰ ਵੀ ED ਤੇ ਇਨਕਮ ਟੈਕਸ ਨੇ ਸਾਂਝੀ ਰੇਡ ਕੀਤੀ ਸੀ। ਸਾਬਕਾ ਮੰਤਰੀ ਪਹਿਲਾਂ ਵੀ ਦੋ ਵੱਡੇ ਮਾਮਲਿਆਂ ‘ਚ ਘਿਰੇ ਰਹੇ ਹਨ – ਮੋਹਾਲੀ ‘ਚ PSIEC ਦੇ ਉਦਯੋਗਿਕ ਪਲਾਟ ਨੂੰ 12 ਤੋਂ 125 ਪਲਾਟਾਂ ‘ਚ ਵੰਡਣ ਦੀ ਮਨਜ਼ੂਰੀ ਦੇਣਾ ਅਤੇ ਵਿਜੀਲੈਂਸ ਦੇ AIG ਮਨਮੋਹਨ ਕੁਮਾਰ ਨੂੰ ਜਾਂਚ ‘ਚ ਰਾਹਤ ਲਈ 50 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦਾ ਦੋਸ਼।
ਹਾਲਾਂਕਿ ਇਨ੍ਹਾਂ ਦੋਵਾਂ ਮਾਮਲਿਆਂ ‘ਚ ਅਦਾਲਤ ਤੋਂ ਉਨ੍ਹਾਂ ਨੂੰ ਰਾਹਤ ਮਿਲੀ ਸੀ। PSIEC ਵਾਲੀ FIR ਦਸੰਬਰ 2024 ‘ਚ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ, ਜਦਕਿ ਰਿਸ਼ਵਤ ਵਾਲੇ ਕੇਸ ‘ਤੇ ਵੀ ਹਾਈਕੋਰਟ ਨੇ ਰੋਕ ਲਾਈ ਹੋਈ ਹੈ। ਫਿਲਹਾਲ ਤਾਜ਼ਾ ਛਾਪੇਮਾਰੀ ‘ਚ ਕੀ ਬਰਾਮਦ ਹੋਇਆ ਹੈ ਇਸ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ, ਪਰ ਇਸ ਕਾਰਵਾਈ ਨਾਲ ਸਿਆਸੀ ਹਲਕਿਆਂ ‘ਚ ਹਲਚਲ ਤੇਜ਼ ਹੋ ਗਈ ਹੈ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।