ਜਲੰਧਰ, 03 ਨੰਵਬਰ : Prime Punjab
ਜਲੰਧਰ ਭਾਜਪਾ ਨੇ ਅੱਜ ਲਾਇਨਜ਼ ਕਲੱਬ ਵਿਖੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਆਪਣੀ ਪਹਿਲੀ ਸਫਲ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਕੀਤੀ। ਮੀਟਿੰਗ ‘ਚ ਸੰਗਠਨ ਦੀ ਮਜ਼ਬੂਤੀ, 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ‘ਤੇ ਚਰਚਾ ਹੋਈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ 3 ਮਹੀਨਿਆਂ ‘ਚ 35 ਪ੍ਰੋਗਰਾਮ ਕੀਤੇ ਗਏ ਹਨ।
ਮੀਟਿੰਗ ‘ਚ ਅਸ਼ੋਕ ਸਰੀਨ ਹਿੱਕੀ ਨੇ ਐਲਾਨ ਕੀਤਾ ਕਿ ਭਾਜਪਾ 2027 ‘ਚ ਜਲੰਧਰ ਦੀਆਂ ਸਾਰੀਆਂ ਸੀਟਾਂ ਜਿੱਤੇਗੀ ਤੇ ਪੰਜਾਬ ‘ਚ ਸਰਕਾਰ ਬਣਾਏਗੀ। ਉਨ੍ਹਾਂ ਪੰਜਾਬ ‘ਚ ਵੱਧ ਰਹੇ ਨਸ਼ੇ ਤੇ ਵਿਗੜਦੀ ਕਾਨੂੰਨ ਵਿਵਸਥਾ ‘ਤੇ ਸਰਕਾਰ ਨੂੰ ਘੇਰਿਆ। ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਭ੍ਰਿਸ਼ਟ ਗਠਜੋੜ ਖਿਲਾਫ ਭਾਜਪਾ ਨੂੰ ਭਾਰੀ ਜਿੱਤ ਮਿਲੇਗੀ।
ਸਹਿ-ਇੰਚਾਰਜ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਮੋਦੀ ਦੀ ਅਗਵਾਈ ‘ਚ ਡਬਲ-ਇੰਜਣ ਸਰਕਾਰ ਦੀ ਲੋੜ ਹੈ। ਸੂਬਾ ਉਪ ਪ੍ਰਧਾਨ ਰਾਕੇਸ਼ ਰਾਠੌਰ ਨੇ ਬੂਥ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਦਾ ਸੱਦਾ ਦਿੱਤਾ, ਜਦਕਿ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਤੇ ਸੁਸ਼ੀਲ ਰਿੰਕੂ ਨੇ ਸਿੱਖਿਆ, ਸਿਹਤ ਤੇ ਮੁਲਾਜ਼ਮਾਂ ਦੇ ਡੀ.ਏ. ਦੇ ਮੁੱਦੇ ਚੁੱਕੇ। ਐਸ.ਸੀ. ਮੋਰਚਾ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਦਲਿਤ ਮੁੱਦਿਆਂ ‘ਤੇ ਮਤਾ ਪੇਸ਼ ਕੀਤਾ।
ਮੀਟਿੰਗ ਦੀ ਸ਼ੁਰੂਆਤ ਸ਼ਾਲੂ ਵੱਲੋਂ ਰਜਿਸਟ੍ਰੇਸ਼ਨ, ਯੋਗੇਸ਼ ਧੀਰ ਵੱਲੋਂ ਸਟੇਜ ਸੰਚਾਲਨ ਤੇ ਦੀਵਾ ਜਗਾ ਕੇ ਤੇ ਵੰਦੇ ਮਾਤਰਮ ਨਾਲ ਹੋਈ। ਵਿਛੜੇ ਵਰਕਰਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਮਨੋਰੰਜਨ ਕਾਲੀਆ, ਸੁਸ਼ੀਲ ਸ਼ਰਮਾ, ਮਨਜੀਤ ਟੀਟੂ, ਦਿਨੇਸ਼ ਢੱਲ, ਦਵਿੰਦਰ ਭਾਰਦਵਾਜ, ਦੀਪਕ ਤੇਲੂ, ਮੀਨੂ ਸ਼ਰਮਾ ਸਮੇਤ ਵੱਡੀ ਗਿਣਤੀ ‘ਚ ਅਹੁਦੇਦਾਰ ਤੇ ਵਰਕਰ ਮੌਜੂਦ ਰਹੇ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।