ਅੰਮ੍ਰਿਤਸਰ, 03 ਨਵੰਬਰ : Prime Punjab
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ 3 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 12 ਨਾਜਾਇਜ਼ ਪਿਸਟਲ, 2 ਹੈਂਡ ਗ੍ਰਨੇਡ, 33 ਜਿੰਦਾ ਕਾਰਤੂਸ ਅਤੇ 310.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮ ਵਿਦੇਸ਼ ‘ਚ ਬੈਠੇ ਹੈਂਡਲਰਾਂ ਅਤੇ ਗੈਂਗਸਟਰਾਂ ਦੇ ਸੰਪਰਕ ‘ਚ ਸਨ। ਵਿਦੇਸ਼ੀ ਹੈਂਡਲਰ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਭੇਜਦੇ ਸਨ, ਜਿਸ ਨੂੰ ਅੱਗੇ ਅਪਰਾਧੀਆਂ ‘ਚ ਵੰਡਿਆ ਜਾਂਦਾ ਸੀ। ਇਹ ਹਥਿਆਰ ਫਿਰੌਤੀ ਵਸੂਲੀ ਲਈ ਲੋਕਾਂ ਨੂੰ ਡਰਾਉਣ-ਧਮਕਾਉਣ ਲਈ ਘਰਾਂ ਤੇ ਦੁਕਾਨਾਂ ‘ਤੇ ਫਾਇਰਿੰਗ ਕਰਨ ਲਈ ਵਰਤੇ ਜਾਂਦੇ ਸਨ।
ਇਸ ਸਬੰਧ ‘ਚ ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੀਨਿਊ, ਥਾਣਾ ਛੇਹਰਟਾ ਅਤੇ ਥਾਣਾ ਸੁਲਤਾਨਵਿੰਡ ਵਿਖੇ 3 ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਹੁਣ ਇਹਨਾਂ ਨੈੱਟਵਰਕਾਂ ਦੇ ਪਿੱਛਲੇ ਅਤੇ ਅਗਲੇ ਸਾਰੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਸਾਥੀਆਂ ਦੀ ਪਛਾਣ ਕਰਕੇ ਪੂਰੇ ਗਿਰੋਹ ਨੂੰ ਖਤਮ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਲਗਾਤਾਰ ਕਾਰਵਾਈ ਜਾਰੀ ਰਹੇਗੀ।


More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।