ਅੰਮ੍ਰਿਤਸਰ, 05 ਨਵੰਬਰ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਜਾਇਜ਼ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਾ ਤਸਕਰੀ ਦੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ 3 ਫਾਇਰਿੰਗ ਦੀਆਂ ਘਟਨਾਵਾਂ ਨੂੰ ਸੁਲਝਾਉਂਦਿਆਂ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਵੱਡੀ ਮਾਤਰਾ ‘ਚ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਬਰਾਮਦਗੀ ‘ਚ 5 ਨਾਜਾਇਜ਼ ਪਿਸਤੌਲ, 2 ਅਤਿ-ਆਧੁਨਿਕ ਉਜ਼ੀ ਗੰਨਾਂ, 2 ਹੈਂਡ ਗ੍ਰਨੇਡ, 26 ਜ਼ਿੰਦਾ ਕਾਰਤੂਸ ਅਤੇ 34 ਕਿਲੋ ਹੈਰੋਇਨ ਸ਼ਾਮਲ ਹੈ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ, ਜੋ ਉਨ੍ਹਾਂ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰਦੇ ਸਨ ਤਾਂ ਜੋ ਉਨ੍ਹਾਂ ਨੂੰ ਅੱਗੇ ਅਪਰਾਧੀ ਤੱਤਾਂ ‘ਚ ਵੰਡਿਆ ਜਾ ਸਕੇ।
ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛਾਟੀਵਿੰਡ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ ਰਹੀ ਹੈ ਅਤੇ ਹੋਰ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਲਈ ਵਚਨਬੱਧ ਹੈ ਅਤੇ ਸੁਰੱਖਿਅਤ, ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।


More Stories
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।