ਅੰਮ੍ਰਿਤਸਰ, 06 ਨਵੰਬਰ : Prime Punjab
ਪੰਜਾਬ ਪੁਲਿਸ ਨੂੰ ਨਸ਼ਿਆਂ ਖਿਲਾਫ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਇੱਕ ਨਾਬਾਲਗ ਵੀ ਸ਼ਾਮਲ ਹੈ। ਟੀਮ ਨੇ ਮੁਲਜ਼ਮਾਂ ਕੋਲੋਂ *36 ਕਿਲੋ ਹੈਰੋਇਨ* ਬਰਾਮਦ ਕੀਤੀ ਹੈ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ‘ਚ ਬੈਠੇ ਹੈਂਡਲਰ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਹ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੋਪੋਕੇ ਇਲਾਕੇ ‘ਚੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਫਿਰ ਅੱਗੇ ਹੋਰ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿੱਛੇ ਕੰਮ ਕਰ ਰਹੇ ਪੂਰੇ ਗਿਰੋਹ ਦੀ ਪਛਾਣ ਕਰ ਰਹੀ ਹੈ।
ਇਸ ਮਾਮਲੇ ‘ਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ, ਤਾਂ ਜੋ ਪਤਾ ਲੱਗ ਸਕੇ ਕਿ ਇਹ ਨਸ਼ਾ ਕਿੱਥੋਂ ਆਇਆ ਅਤੇ ਕਿੱਥੇ-ਕਿੱਥੇ ਪਹੁੰਚਣਾ ਸੀ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਸ਼ਾ ਤਸਕਰੀ ਨੂੰ ਜੜ੍ਹੋਂ ਖਤਮ ਕਰਨ ਅਤੇ ਸੰਗਠਿਤ ਨਸ਼ਾ ਨੈੱਟਵਰਕ ਨੂੰ ਤੋੜਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹੈ। ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।