ਜਲੰਧਰ, 06 ਨਵੰਬਰ : Prime Punjab
ਜਲੰਧਰ ਦਿਹਾਤੀ ਪੁਲਿਸ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਭਰ ‘ਚ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਜਿੱਥੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਕੰਮ ਵੀ ਜੋਰਾਂ ‘ਤੇ ਹੈ। ਹੁਣ ਤੱਕ ਪਰਾਲੀ ਸਾੜਨ ਦੇ ਮਾਮਲਿਆਂ ‘ਚ *16 FIR* ਦਰਜ ਕੀਤੀਆਂ ਜਾ ਚੁੱਕੀਆਂ ਹਨ।
ਇਸ ਮੁਹਿੰਮ ਦੀ ਨਿਗਰਾਨੀ ਖੁਦ *SSP ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ, PPS* ਕਰ ਰਹੇ ਹਨ। ਉਹ ਖੁਦ ਪਿੰਡਾਂ ‘ਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਤੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਨੇ ਸਾਰੇ DSPs ਤੇ SHOs ਨੂੰ ਹਦਾਇਤ ਦਿੱਤੀ ਹੈ ਕਿ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ ਨੂੰ ਵੀ ਪੂਰੀ ਗੰਭੀਰਤਾ ਨਾਲ ਲਿਆ ਜਾਵੇ।
ਸਾਰੀਆਂ ਸਬ-ਡਿਵੀਜ਼ਨਾਂ ‘ਚ DSPs ਦੀ ਨਿਗਰਾਨੀ ਹੇਠ SHOs ਵੱਲੋਂ ਪਿੰਡਾਂ ‘ਚ ਕਿਸਾਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ‘ਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਪਰਾਲੀ ਦਾ ਧੂੰਆਂ ਹਵਾ ਨੂੰ ਖ਼ਰਾਬ ਕਰਦਾ ਹੈ, ਸਾਹ, ਦਮਾ, ਅੱਖਾਂ ‘ਚ ਜਲਣ, ਦਿਲ-ਫੇਫੜਿਆਂ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਧੂੰਏਂ ਨਾਲ ਸੜਕਾਂ ‘ਤੇ ਦਿੱਖ ਘਟਣ ਨਾਲ ਹਾਦਸੇ ਵਧਦੇ ਹਨ ਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੁੰਦੀ ਹੈ।
ਜਲੰਧਰ ਦਿਹਾਤੀ ਪੁਲਿਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਸਰਕਾਰ ਵੱਲੋਂ ਦਿੱਤੀਆਂ ਮਸ਼ੀਨਾਂ ਤੇ ਵਿਗਿਆਨਕ ਤਰੀਕਿਆਂ ਨਾਲ ਪ੍ਰਬੰਧਨ ਕਰਨ। SSP ਨੇ ਕਿਹਾ ਕਿ ਪਰਾਲੀ ਸਾੜਨਾ ਰੋਕਣਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਤੇ ਉਲੰਘਣਾ ਕਰਨ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਜਾਰੀ ਰਹੇਗੀ।




More Stories
ਪੰਜਾਬ ‘ਚ 274 DSP-ACP ਦੇ ਤਬਾਦਲੇ, ਜਲੰਧਰ ‘ਚ ਵੀ ਵੱਡੀ ਫੇਰਬਦਲ।
ਜਲੰਧਰ ‘ਚ ਨਹਿਰ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਕਤਲ ਕਰਕੇ ਲਾਸ਼ ਸੁੱਟਣ ਦਾ ਲਾਇਆ ਦੋਸ਼।
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।