ਜਲੰਧਰ, 06 ਨਵੰਬਰ : Prime Punjab
ਜਲੰਧਰ ਦੇ ਗੁਰੂ ਨਾਨਕ ਨਗਰ, ਮੁਹੱਲਾ ਦਿੱਲੀ ਕਲੋਨੀ ‘ਚ ਹੋਈ ਫਾਇਰਿੰਗ ਦੀ ਘਟਨਾ ‘ਚ ਵੱਡਾ ਮੋੜ ਆ ਗਿਆ ਹੈ। ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਨੂੰ ਗੁੰਮਰਾਹ ਕਰਨ ਦੇ ਦੋਸ਼ ‘ਚ ਸਾਹਿਲ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫਾਇਰਿੰਗ ਕਰਨ ਵਾਲੇ ਦੋਵੇਂ ਵਿਅਕਤੀਆਂ ਦੀ ਵੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਜਾਣਕਾਰੀ ਮੁਤਾਬਕ *04.11.2026 ਦੀ ਰਾਤ* ਨੂੰ ਥਾਣਾ ਡਵੀਜ਼ਨ ਨੰਬਰ-1 ਅਧੀਨ ਆਉਂਦੇ ਗੁਰੂ ਨਾਨਕ ਨਗਰ ‘ਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਸਾਹਿਲ ਮਿਲਿਆ, ਜਿਸ ਨੇ ਦੱਸਿਆ ਕਿ ਦੋ ਵਿਅਕਤੀਆਂ ਨੇ ਉਸ ‘ਤੇ ਤੇ ਉਸ ਦੀ ਕਾਰ ‘ਤੇ ਫਾਇਰਿੰਗ ਕੀਤੀ ਹੈ। ਉਸ ਦੇ ਬਿਆਨਾਂ ‘ਤੇ *ਮੁਕੱਦਮਾ ਨੰਬਰ 359/26* ਥਾਣਾ ਡਵੀਜ਼ਨ ਨੰਬਰ-1 ‘ਚ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।
ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਸਾਹਿਲ ਤੇ ਦੂਜੀ ਧਿਰ ਵਿਚਕਾਰ ਪਹਿਲਾਂ ਤੋਂ ਹੀ ਵਿਵਾਦ ਚੱਲ ਰਿਹਾ ਸੀ। ਦੋਵਾਂ ਧਿਰਾਂ ‘ਚ ਇੱਕ-ਦੂਜੇ ਦੇ ਪਰਿਵਾਰ ਦੀਆਂ ਔਰਤਾਂ ਨੂੰ ਫੋਨ ‘ਤੇ ਗਲਤ ਤਰੀਕੇ ਨਾਲ ਗੱਲ ਕਰਨ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਤੋਂ ਇਲਾਵਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵੀ ਰੰਜਿਸ਼ ਚੱਲ ਰਹੀ ਸੀ। ਜਾਂਚ ‘ਚ ਇਹ ਵੀ ਪਤਾ ਲੱਗਾ ਕਿ ਸਾਹਿਲ ਨੇ ਪੁਲਿਸ ਨੂੰ ਸਹੀ ਤੱਥ ਨਹੀਂ ਦੱਸੇ ਤੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ।
ADCP-1 ਸ਼੍ਰੀ ਮੁਖਤਿਆਰ ਰਾਏ, PPS* ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਦੋਵਾਂ ਵਿਅਕਤੀਆਂ ਦੀ ਪਛਾਣ ਹੋ ਗਈ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਮਾਮਲੇ ਦੀ ਅਗਲੇਰੀ ਜਾਂਚ ਚੱਲ ਰਹੀ ਹੈ ਤੇ ਜਾਂਚ ‘ਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।