ਜਲੰਧਰ, 06 ਨਵੰਬਰ : Prime Punjab
ਡੀ.ਏ.ਵੀ. ਯੂਨੀਵਰਸਿਟੀ, ਜਲੰਧਰ ਨੇ ਆਪਣੀਆਂ ਅਕਾਦਮਿਕ ਪ੍ਰਾਪਤੀਆਂ ਵਿੱਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਦਰਜ ਕੀਤੀ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਮਨੋਜ ਕੁਮਾਰ ਨੂੰ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਵੱਲੋਂ ਆਈ.ਐਸ.ਟੀ.ਈ. ਐਜੂਕੇਸ਼ਨ ਲੀਡਰਸ਼ਿਪ ਐਕਸੀਲੈਂਸ ਐਵਾਰਡ 2026 ਨਾਲ ਸਨਮਾਨਿਤ ਕੀਤਾ ਗਿਆ।
ਉਹਨਾਂ ਦੀ ਸ਼ਾਨਦਾਰ ਅਗਵਾਈ, ਦੂਰਦਰਸ਼ੀ ਸੋਚ ਅਤੇ ਉੱਚੇਰੀ ਅਤੇ ਤਕਨੀਕੀ ਸਿੱਖਿਆ ਦੇ ਵਿਕਾਸ ਵਿੱਚ ਪਾਇਆ ਗਿਆ ਮਹੱਤਵਪੂਰਨ ਯੋਗਦਾਨ ਪ੍ਰੋ. ਮਨੋਜ ਕੁਮਾਰ ਦੇ ਹੋਏ ਇਸ ਸਨਮਾਨ ਦਾ ਮਜ਼ਬੂਤ ਅਧਾਰ ਬਣੇ। ਵਰਣਨਯੋਗ ਹੈ ਕਿ ਅਕਾਦਮਿਕ ਉੱਤਮਤਾ, ਸੰਸਥਾਗਤ ਵਿਕਾਸ, ਖੋਜ, ਨਵੀਨਤਾ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਤੀ ਉਹਨਾਂ ਦੀ ਵਚਨਬੱਧਤਾ ਨੇ ਅਕਾਦਮਿਕ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਪ੍ਰੋ. (ਡਾ.) ਮਨੋਜ ਕੁਮਾਰ ਨੂੰ ਇਹ ਵੱਕਾਰੀ ਸਨਮਾਨ ਸੰਗਰੂਰ, ਪੰਜਾਬ ਸਥਿਤ ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸ਼ਨਜ਼ ਵਿਖੇ “ਉਭਰਦੀਆਂ ਤਕਨੀਕਾਂ ਅਤੇ ਨਵੀਨਤਾ ਰਾਹੀਂ ਤਕਨੀਕੀ ਸਿੱਖਿਆ ਵਿੱਚ ਬਦਲਾਅ” ਵਿਸ਼ੇ ‘ਤੇ ਆਯੋਜਿਤ ਆਈ.ਐਸ.ਟੀ.ਈ. ਰੀਜਨਲ (ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ) ਕਨਵੈਨਸ਼ਨ ਅਤੇ ਰਾਸ਼ਟਰੀ ਸੈਮੀਨਾਰ ਦੇ ਉਦਘਾਟਨੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।
ਡਾ. ਸਯਦ ਅਲੀ, ਐਗਜ਼ੀਕਿਊਟਿਵ ਸੈਕਟਰੀ, ਆਈ.ਐਸ.ਟੀ.ਈ. ਅਤੇ ਡਾ. ਬੂਟਾ ਸਿੰਘ, ਮੈਂਬਰ, ਨੈਸ਼ਨਲ ਐਗਜ਼ੀਕਿਊਟਿਵ ਕੌਂਸਲ, ਆਈ.ਐਸ.ਟੀ.ਈ. ਦੀ ਹਾਜ਼ਰੀ ਵਿੱਚ ਇਸ ਕਨਵੈਨਸ਼ਨ ਦੌਰਾਨ ਅਕਾਦਮਿਕ ਖੇਤਰ ਨਾਲ ਜੁੜੇ ਮਾਹਿਰਾਂ, ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇੱਕ ਸਾਂਝੇ ਮੰਚ ‘ਤੇ ਇਕੱਠੇ ਹੋ ਕੇ ਤਕਨੀਕੀ ਸਿੱਖਿਆ ਵਿੱਚ ਉੱਭਰ ਰਹੇ ਰੁਝਾਨਾਂ ਅਤੇ ਨਵੀਆਂ ਖੋਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਮਾਗਮ ਦੌਰਾਨ ਮੁੱਖ ਭਾਸ਼ਣ, ਪ੍ਰੋਜੈਕਟ ਪ੍ਰਦਰਸ਼ਨੀਆਂ, ਪੈਨਲ ਵਿਚਾਰ-ਚਰਚਾਵਾਂ ਅਤੇ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ।
ਪ੍ਰੋ. (ਡਾ.) ਮਨੋਜ ਕੁਮਾਰ ਨੂੰ ਮਿਲਿਆ ਇਹ ਵੱਕਾਰੀ ਸਨਮਾਨ ਡੀ.ਏ.ਵੀ. ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ। ਇਹ ਉਪਲਬਧੀ ਯੂਨੀਵਰਸਿਟੀ ਵੱਲੋਂ ਅਕਾਦਮਿਕ ਉੱਤਮਤਾ, ਅਗਾਂਹਵਧੂ ਅਗਵਾਈ ਅਤੇ ਗੁਣਵੱਤਾ ਭਰਪੂਰ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਦਰਸਾਉਂਦੀ ਹੈ।
ਡੀ.ਏ.ਵੀ. ਯੂਨੀਵਰਸਿਟੀ ਨੇ ਪ੍ਰੋ. (ਡਾ.) ਮਨੋਜ ਕੁਮਾਰ ਨੂੰ ਇਸ ਵਿਸ਼ੇਸ਼ ਉਪਲਬਧੀ ਲਈ ਵਧਾਈ ਦਿੱਤੀ ਅਤੇ ਸੰਸਥਾ ਦੀ ਅਕਾਦਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਉੱਤਮਤਾ ਦੀ ਸੰਸਕ੍ਰਿਤੀ ਨੂੰ ਵਿਕਸਿਤ ਕਰਨ ਲਈ ਉਹਨਾਂ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।