Director : Manvir Singh Walia
Editor : Jatin Kumar Sahota
ਜਲੰਧਰ, 07 ਨਵੰਬਰ : Prime Punjab
ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਯਾਨੀ PSIEC ਨਾਲ ਜੁੜੇ ਇੱਕ ਵੱਡੇ ਘਪਲੇ ‘ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ ਨਾਂ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਜਦੋਂ ਉਹ ਅਹੁਦੇ ‘ਤੇ ਸਨ, ਉਦੋਂ ਕਾਰਪੋਰੇਸ਼ਨ ਦੇ ਕੰਮਕਾਜ ਦੀ ਸਾਰੀ ਕਮਾਨ ਉਨ੍ਹਾਂ ਦੇ ਹੱਥ ‘ਚ ਸੀ ਤੇ ਇਸੇ ਪਾਵਰ ਦਾ ਗਲਤ ਇਸਤੇਮਾਲ ਕੀਤਾ ਗਿਆ।
ਸੂਤਰਾਂ ਮੁਤਾਬਕ ਕੀਮਤੀ ਉਦਯੋਗਿਕ ਪਲਾਟਾਂ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਪ੍ਰਾਈਵੇਟ ਬਿਲਡਰਾਂ ਤੇ ਰੀਅਲ ਅਸਟੇਟ ਫਰਮਾਂ ਦੇ ਹਵਾਲੇ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਕੰਪਨੀਆਂ ਨੂੰ ਕਰੋੜਾਂ ਦਾ ਸਿੱਧਾ ਫਾਇਦਾ ਪਹੁੰਚਿਆ। ਬਦਲੇ ‘ਚ ਇਨ੍ਹਾਂ ਹੀ ਕੰਪਨੀਆਂ ‘ਚ ਸੁੰਦਰ ਸ਼ਾਮ ਅਰੋੜਾ ਦੇ ਬੇਟੇ ਪ੍ਰਤੀਕ ਅਰੋੜਾ ਨੂੰ ਭਾਈਵਾਲ ਬਣਾ ਦਿੱਤਾ ਗਿਆ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਬੈਂਕ ਖਾਤਿਆਂ ਦੀ ਜਾਂਚ ਦੌਰਾਨ ਕੁਝ ਅਹਿਮ ਸਬੂਤ ਹੱਥ ਲੱਗੇ ਹਨ, ਜਿਨ੍ਹਾਂ ਨੇ ਇਸ ਪੂਰੇ ਸੌਦੇ ਦੀ ਪੋਲ ਖੋਲ੍ਹ ਦਿੱਤੀ। ਛਾਪੇਮਾਰੀ ਦੌਰਾਨ ਟੀਮ ਨੇ ਮੋਬਾਈਲ ਫੋਨ, ਜ਼ਮੀਨ-ਜਾਇਦਾਦ ਦੇ ਕਾਗਜ਼, PSIEC ਪਲਾਟਾਂ ਦਾ ਰਿਕਾਰਡ, ਹੋਰ ਸ਼ੱਕੀ ਦਸਤਾਵੇਜ਼ ਤੇ ਡਿਜੀਟਲ ਡਿਵਾਈਸਾਂ ਆਪਣੇ ਕਬਜ਼ੇ ‘ਚ ਲੈ ਲਈਆਂ ਹਨ।
ਇਸ ਕਾਰਵਾਈ ਤੋਂ ਬਾਅਦ ED ਨੇ ਸਬੰਧਤ ਬੈਂਕ ਲਾਕਰਾਂ ਨੂੰ ਵੀ ਫ੍ਰੀਜ਼ ਕਰ ਦਿੱਤਾ ਹੈ ਤਾਂ ਜੋ ਕੋਈ ਸਬੂਤ ਨਸ਼ਟ ਨਾ ਕੀਤਾ ਜਾ ਸਕੇ। ਹੁਣ ਏਜੰਸੀ ਜ਼ਬਤ ਕੀਤੇ ਦਸਤਾਵੇਜ਼ਾਂ ਤੇ ਬੈਂਕ ਰਿਕਾਰਡ ਨੂੰ ਖੰਗਾਲ ਰਹੀ ਹੈ। ਜਾਂਚ ਅਜੇ ਜਾਰੀ ਹੈ ਤੇ ਆਉਣ ਵਾਲੇ ਦਿਨਾਂ ‘ਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।