Pages

Pages

ਟਾਂਡਾ ‘ਚ ਵੱਡਾ ਹਾਦਸਾ! ਵਿਧਾਇਕ ਦੇ ਸੁਰੱਖਿਆ ਦਸਤੇ ‘ਚ ਤਾਇਨਾਤ ਪੁਲਿਸ ਮੁਲਾਜ਼ਮ ਦੀ ਕਾਰ ਬੇਕਾਬੂ ਹੋ ਕੇ ਹੋਈ ਹਾਦਸਾਗ੍ਰਸਤ, ਜਲੰਧਰ ਦੇ ਹਸਪਤਾਲ ‘ਚ ਤੋੜਿਆ ਦਮ।

ਟਾਂਡਾ, 10 ਨਵੰਬਰ : Prime Punjab 

ਟਾਂਡਾ-ਜਹੂਰਾ ਸੜਕ ‘ਤੇ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ *ਬਲਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ, ਜੋ ਟਾਂਡਾ ਦੇ ਵਿਧਾਇਕ ਦੇ ਸੁਰੱਖਿਆ ਦਸਤੇ ‘ਚ ਤਾਇਨਾਤ ਸੀ।

 

ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਜਲੰਧਰ ਤੋਂ ਦਵਾਈ ਲੈ ਕੇ ਆਪਣੇ ਪਿੰਡ ਨੱਥੂਪੁਰ ਵੱਲ ਪਰਤ ਰਿਹਾ ਸੀ। ਇਸ ਦੌਰਾਨ ਅਚਾਨਕ ਉਸਦੀ ਕਾਰ ਕਾਬੂ ਤੋਂ ਬਾਹਰ ਹੋ ਗਈ ਤੇ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਹਾਦਸੇ ‘ਚ ਉਹ ਗੰਭੀਰ ਜ਼ਖ਼ਮੀ ਹੋ ਗਿਆ।

 

ਮੌਕੇ ‘ਤੇ ਪਹੁੰਚੇ ਲੋਕਾਂ ਨੇ ਉਸਨੂੰ ਪਹਿਲਾਂ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੋਂ ਹਾਲਤ ਨਾਜ਼ੁਕ ਦੇਖ ਕੇ ਉਸਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ। ਪਰ ਡਾਕਟਰਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਉਸਨੂੰ ਬਚਾਇਆ ਨਾ ਜਾ ਸਕਿਆ ਤੇ ਉਸਦੀ ਮੌਤ ਹੋ ਗਈ।

 

ਬਲਜਿੰਦਰ ਸਿੰਘ ਦੇ ਅਚਾਨਕ ਚਲੇ ਜਾਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਉਹ ਆਪਣੇ ਪਿੱਛੇ ਬੱਚੇ ਤੇ ਹੋਰ ਪਰਿਵਾਰਕ ਮੈਂਬਰ ਛੱਡ ਗਿਆ ਹੈ। ਪੂਰੇ ਇਲਾਕੇ ‘ਚ ਇਸ ਘਟਨਾ ਨੂੰ ਲੈ ਕੇ ਸੋਗ ਦਾ ਮਾਹੌਲ ਹੈ।