ਅੰਮ੍ਰਿਤਸਰ, 10 ਨਵੰਬਰ : Prime Punjab
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ ਗੈਰ-ਕਾਨੂੰਨੀ ਹਥਿਆਰ ਤੇ ਨਸ਼ਾ ਤਸਕਰੀ ਦੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਹੈਂਡਲਰਾਂ ਦੇ ਸੰਪਰਕ ‘ਚ ਸਨ। ਇਹ ਹੈਂਡਲਰ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਭੇਜਦੇ ਸਨ, ਜਿਸ ਨੂੰ ਮੁਲਜ਼ਮ ਅੱਗੇ ਪੰਜਾਬ ‘ਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਂਦੇ ਸਨ। ਪੁਲਿਸ ਹੁਣ ਇਸ ਨੈੱਟਵਰਕ ਦੇ ਪੂਰੇ ਪਿੱਛੇ ਤੇ ਅੱਗੇ ਦੇ ਲਿੰਕਾਂ ਦੀ ਜਾਂਚ ਕਰ ਰਹੀ ਹੈ।
ਕੀ-ਕੀ ਬਰਾਮਦ ਹੋਇਆ –
– 1 RPG (22 NETTO)
– 2 ਗੈਰ-ਕਾਨੂੰਨੀ ਪਿਸਤੌਲ ਤੇ 106 ਜਿੰਦਾ ਕਾਰਤੂਸ
– 7.904 ਕਿਲੋ ਹੈਰੋਇਨ
– 5.152 ਕਿਲੋ ਅਫੀਮ
– 2.344 ਕਿਲੋ ICE (ਮੈਥਐਮਫੇਟਾਮਾਈਨ)
– 1 ਡਰੋਨ, 1 GPS ਟਰੈਕਰ ਤੇ 5 ਮੋਬਾਈਲ ਫੋਨ
ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਲੋਪੋਕੇ ਤੇ ਥਾਣਾ ਭਿੰਡੀ ਸੈਦਾਂ, ਅੰਮ੍ਰਿਤਸਰ ‘ਚ ਵੱਖ-ਵੱਖ FIR ਦਰਜ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਹੋਰ ਮੁਲਜ਼ਮਾਂ ਦੀ ਪਛਾਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਗੈਰ-ਕਾਨੂੰਨੀ ਹਥਿਆਰ ਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।