Pages

Pages

ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਆਟੋਮੋਬਾਈਲ ਵਿਭਾਗ ਵਿੱਚ ਫਿਨਿਸ਼ਿੰਗ ਸਕੂਲ ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ।

ਜਲੰਧਰ, 12 ਨਵੰਬਰ : Prime Punjab 

 ਮੇਹਰ ਚੰਦ ਪੌਲੀਟੈਕਨਿਕ ਕਾਲਜ, ਜਲੰਧਰ ਦੇ ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਵੱਲੋਂ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਅਧੀਨ ਫਾਈਨਲ ਸਾਲ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ।

ਇਸ ਮੌਕੇ ਇੰਜੀਨੀਅਰ ਰਿਸ਼ਵ ਸ਼ਰਮਾ, ਪਰਚੇਜ਼ ਮੈਨੇਜਰ, ਵਿਸ਼ਾਲ ਟੂਲ ਇੰਡਸਟਰੀ, ਜਲੰਧਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਫਿਨਿਸ਼ਿੰਗ ਸਕੂਲ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਵਿਕਾਸ, ਪ੍ਰਭਾਵਸ਼ਾਲੀ ਸੰਚਾਰ, ਟੀਮ ਵਰਕ, ਆਤਮ-ਵਿਸ਼ਵਾਸ, ਇੰਟਰਵਿਊ ਦੀ ਤਿਆਰੀ ਅਤੇ ਰਿਜ਼ਿਊਮ ਤਿਆਰ ਕਰਨ ਸਬੰਧੀ ਮਹੱਤਵਪੂਰਨ ਸੁਝਾਅ ਦਿੱਤੇ।

 

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ, ਨੌਕਰੀ ਪ੍ਰਾਪਤ ਕਰਨ ਲਈ ਲੋੜੀਂਦੇ ਹੁਨਰਾਂ ਅਤੇ ਕੰਮਕਾਜ ਦੇ ਪੇਸ਼ੇਵਰ ਢੰਗਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤਕਨੀਕੀ ਗਿਆਨ ਦੇ ਨਾਲ-ਨਾਲ ਸਾਫਟ ਸਕਿੱਲਜ਼ ਅਤੇ ਵਧੀਆ ਸ਼ਖ਼ਸੀਅਤ ਵੀ ਸਫਲ ਕਰੀਅਰ ਲਈ ਬਹੁਤ ਜ਼ਰੂਰੀ ਹਨ।

ਲੈਕਚਰ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਭਵਿੱਖ ਦੇ ਕਰੀਅਰ ਸਬੰਧੀ ਸਵਾਲ ਪੁੱਛੇ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਕਿਹਾ ਕਿ ਫਿਨਿਸ਼ਿੰਗ ਸਕੂਲ ਵਰਗੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਅਤੇ ਉਨ੍ਹਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਆਟੋਮੋਬਾਈਲ ਇੰਜੀਨੀਅਰਿੰਗ ਵਿਭਾਗ ਦੇ ਇੰਚਾਰਜ ਸ਼੍ਰੀ ਗੌਰਵ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਇਸ ਲੈਕਚਰ ਤੋਂ ਪ੍ਰਾਪਤ ਜਾਣਕਾਰੀ ਨੂੰ ਆਪਣੇ ਜੀਵਨ ਅਤੇ ਕਰੀਅਰ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ।