ਚੰਡੀਗੜ੍ਹ, 13 ਨਵੰਬਰ : Prime Punjab
ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਤੋਂ ਥੋੜ੍ਹੀ ਹੀ ਦੂਰੀ ‘ਤੇ ਸਥਿਤ ਇੱਕ ਪਾਰਕ ‘ਚੋਂ ਇੱਕ ਔਰਤ ਦੀ ਲਾਸ਼ ਮਿਲਣ ਨਾਲ ਹੜਕੰਪ ਮੱਚ ਗਿਆ। ਮ੍ਰਿਤਕਾ ਦੀ ਪਛਾਣ 34 ਸਾਲਾ ਅੰਜਲੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਕਿਸੇ ਨੇ ਉਸਦੇ ਸਿਰ ‘ਤੇ ਪੱਥਰ ਮਾਰ ਕੇ ਬੇਰਹਿਮੀ ਨਾਲ ਉਸਦੀ ਜਾਨ ਲੈ ਲਈ। ਲਾਸ਼ ਦੇ ਕੋਲੋਂ ਹੀ ਉਹ ਪੱਥਰ ਵੀ ਮਿਲਿਆ ਹੈ, ਜਿਸ ਨਾਲ ਇਹ ਵਾਰਦਾਤ ਕੀਤੀ ਗਈ ਹੋਣ ਦਾ ਸ਼ੱਕ ਹੈ।
ਖ਼ਬਰ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਤੇ CFSL ਦੀ ਟੀਮ ਮੌਕੇ ‘ਤੇ ਪਹੁੰਚ ਗਈ। ਟੀਮ ਨੇ ਪਾਰਕ ‘ਚੋਂ ਸਬੂਤ ਇਕੱਠੇ ਕੀਤੇ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਕਤਲ ਦੀ ਵਜ੍ਹਾ ਸਾਫ਼ ਨਹੀਂ ਹੋ ਸਕੀ। ਪੁਲਿਸ ਇੱਕ ਪਹਿਲੂ ਤੋਂ ਇਹ ਵੀ ਦੇਖ ਰਹੀ ਹੈ ਕਿ ਕਿਤੇ ਇਹ ਕੰਮ ਕਿਸੇ ਮਾਨਸਿਕ ਤੌਰ ‘ਤੇ ਪਰੇਸ਼ਾਨ ਵਿਅਕਤੀ ਨੇ ਤਾਂ ਨਹੀਂ ਕੀਤਾ। ਹਰ ਐਂਗਲ ਤੋਂ ਜਾਂਚ ਜਾਰੀ ਹੈ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।