ਜਲੰਧਰ, 17ਨਵੰਬਰ : Prime Punjab
ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ‘ਆਪ’ ਪਾਰਟੀ ਵੱਲੋਂ ਹੁਣ ਤੱਕ 71 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ‘ਚ ਦੋ ਵੱਡੇ ਚਿਹਰਿਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾ ਕੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ।
ਸਾਬਕਾ DSP ਸੁਰਿੰਦਰ ਕੁਮਾਰ ਧੋਗੜੀ ਨੇ DSP ਦੇ ਅਹੁਦੇ ਤੋਂ ਰਿਟਾਇਰ ਹੁੰਦਿਆਂ ਹੀ ਸਿਆਸਤ ‘ਚ ਕਦਮ ਰੱਖ ਦਿੱਤਾ ਹੈ ਤੇ ਹੁਣ ਉਹ *ਆਮ ਆਦਮੀ ਪਾਰਟੀ* ਤੋਂ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਸੁਰਿੰਦਰ ਕੁਮਾਰ *ਜਲੰਧਰ ਦਿਹਾਤੀ* ‘ਚ ਸੇਵਾਵਾਂ ਦੇ ਚੁੱਕੇ ਹਨ। ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਨੇ CM ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
ਦੂਜੇ ਪਾਸੇ ਭਾਜਪਾ ਯੁਵਾ ਮੋਰਚਾ ਦੇ ਸੀਨੀਅਰ ਪ੍ਰਦੇਸ਼ ਨੇਤਾ ਪ੍ਰਸ਼ਾਂਤ ਗੰਭੀਰ ਨੇ ਭਾਜਪਾ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ ਹੈ। ਪ੍ਰਸ਼ਾਂਤ ਗੰਭੀਰ ਨੇ ਇਹ ਫੈਸਲਾ CM ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੂਰੇ ਪੰਜਾਬ ‘ਚ ਹੋ ਰਹੇ *ਲਗਾਤਾਰ ਵਿਕਾਸ ਕਾਰਜਾਂ* ਤੋਂ ਪ੍ਰਭਾਵਿਤ ਹੋ ਕੇ ਲਿਆ ਹੈ।
ਜਲੰਧਰ ਉੱਤਰ ਦੀ ਸਿਆਸਤ ‘ਚ ਅਹਿਮ ਥਾਂ ਰੱਖਣ ਵਾਲੇ ਗੰਭੀਰ ਦੇ ‘ਆਪ’ ‘ਚ ਆਉਣ ਨੂੰ *ਜਲੰਧਰ ਉੱਤਰ ‘ਚ ਵੱਡਾ ਸਿਆਸੀ ਘਟਨਾਕ੍ਰਮ* ਮੰਨਿਆ ਜਾ ਰਿਹਾ ਹੈ, ਜਿਸ ਨਾਲ ਇਸ ਖੇਤਰ ‘ਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।