ਚੰਡੀਗੜ੍ਹ, 18 ਨਵੰਬਰ : Prime Punjab
ਆਮ ਆਦਮੀ ਪਾਰਟੀ, ਚੰਡੀਗੜ੍ਹ ਨੇ ਨੌਜਵਾਨ ਵਕੀਲ ਰਤਿਕ ਚਤਰਥ ਕਪੂਰ ਨੂੰ ਆਪਣੇ ਬੁੱਧੀਜੀਵੀ ਪ੍ਰਕੋਸ਼ਠ (ਇੰਟੈਲੈਕਚੁਅਲ ਸੈੱਲ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਨੂੰ ਉਮੀਦ ਹੈ ਕਿ ਰਤਿਕ ਦੇ ਆਉਣ ਨਾਲ ਚੰਡੀਗੜ੍ਹ ਵਿੱਚ ਵਕੀਲਾਂ, ਡਾਕਟਰਾਂ, ਅਧਿਆਪਕਾਂ ਅਤੇ ਪੜ੍ਹੇ-ਲਿਖੇ ਵਰਗ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ।
ਰਤਿਕ ਚਤਰਥ ਕਪੂਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਕਾਲਤ ਕਰਦੇ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਤੋਂ ਬੀ.ਏ. ਐੱਲ.ਐੱਲ.ਬੀ. (ਆਨਰਜ਼) ਵਿੱਚ 81.86 ਫੀਸਦੀ ਅੰਕਾਂ ਨਾਲ ਪਹਿਲੀ ਸ਼੍ਰੇਣੀ ਵਿੱਚ ਵਿਲੱਖਣ ਯੋਗਤਾ (Distinction) ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਸੀ।
ਰਤਿਕ ਇੱਕ ਮਸ਼ਹੂਰ ਕਾਨੂੰਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਚੰਡੀਗੜ੍ਹ ਦੀ ਸਾਬਕਾ ਮੇਅਰ ਅਤੇ ਪੰਜਾਬ ਸਰਕਾਰ ਦੀ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਅਨੂ ਚਤਰਥ ਦੇ ਬੇਟੇ ਹਨ। ਉਨ੍ਹਾਂ ਦੇ ਨਾਨਾ ਸਵਰਗੀ ਸੀਨੀਅਰ ਵਕੀਲ ਗੋਪਾਲ ਕ੍ਰਿਸ਼ਨ ਚਤਰਥ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਅਤੇ ਬਟਾਲਾ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਰਤਿਕ ਦੀ ਨਿਯੁਕਤੀ ਨਾਲ ਚੰਡੀਗੜ੍ਹ ਵਿੱਚ ਪਾਰਟੀ ਨੂੰ ਕਾਨੂੰਨੀ ਅਤੇ ਨੀਤੀਗਤ ਮਾਮਲਿਆਂ ਵਿੱਚ ਵੱਡਾ ਫਾਇਦਾ ਮਿਲੇਗਾ। ਰਤਿਕ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਬੁੱਧੀਜੀਵੀ ਵਰਗ ਤੱਕ ਪਹੁੰਚਾਉਣ ਅਤੇ ਚੰਡੀਗੜ੍ਹ ਦੇ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਚੁੱਕਣ ਲਈ ਕੰਮ ਕਰਨਗੇ।



More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।