Director : Manvir Singh Walia
Editor : Jatin Kumar Sahota
ਜਲੰਧਰ, 20 ਨਵੰਬਰ : Prime Punjab
ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਪੰਜਾਬ ਪੁਲਿਸ ਹੈੱਡਕੁਆਰਟਰ ‘ਚ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸਪੈਸ਼ਲ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਪ੍ਰਵੀਨ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ ਨੇ ਸਾਂਝੇ ਤੌਰ ‘ਤੇ ਕੀਤੀ, ਜਦੋਂਕਿ ਸੰਚਾਲਨ ਆਈ.ਜੀ.ਪੀ. ਕਾਊਂਟਰ ਇੰਟੈਲੀਜੈਂਸ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਆਸ਼ੀਸ਼ ਚੌਧਰੀ ਨੇ ਕੀਤਾ।
ਮੀਟਿੰਗ ‘ਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਯੂ.ਟੀ. ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ, ਸਟੇਟ ਨੋਡਲ ਅਫ਼ਸਰਾਂ ਤੋਂ ਇਲਾਵਾ ਬੀ.ਐੱਸ.ਐੱਫ., ਸੀ.ਆਰ.ਪੀ.ਐੱਫ., ਆਰ.ਪੀ.ਐੱਫ., ਆਈ.ਬੀ., ਐੱਨ.ਸੀ.ਬੀ., ਏ.ਐੱਨ.ਟੀ.ਐੱਫ. ਪੰਜਾਬ, ਆਬਕਾਰੀ ਵਿਭਾਗ ਅਤੇ ਡਰੱਗ ਕੰਟਰੋਲਰਾਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਨਸ਼ੀਲੇ ਪਦਾਰਥਾਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਤੇ ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਨੂੰ ਰੋਕਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਸਰਹੱਦੀ ਨਿਗਰਾਨੀ ਮਜ਼ਬੂਤ ਕਰਨ, ਡਰੋਨ ਗਤੀਵਿਧੀਆਂ ‘ਤੇ ਨਜ਼ਰ ਰੱਖਣ, ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰ ਨੈੱਟਵਰਕਾਂ ‘ਤੇ ਨਜ਼ਰ ਰੱਖਣ ਅਤੇ ਸਾਂਝੇ ਆਪ੍ਰੇਸ਼ਨ ਚਲਾਉਣ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ।
ਅਧਿਕਾਰੀਆਂ ਨੇ ਰੀਅਲ-ਟਾਈਮ ਖੁਫ਼ੀਆ ਜਾਣਕਾਰੀ ਸਾਂਝੀ ਕਰਨ, ਸਰਹੱਦਾਂ ‘ਤੇ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਫੀਲਡ ਅਫ਼ਸਰਾਂ ਦਰਮਿਆਨ ਪ੍ਰਭਾਵੀ ਸੰਚਾਰ ਕਾਇਮ ਕਰਨ ‘ਤੇ ਵੀ ਸਹਿਮਤੀ ਜਤਾਈ। ਸਾਰੀਆਂ ਏਜੰਸੀਆਂ ਨੇ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਪੰਜਾਬ ‘ਚ ਸ਼ਾਂਤੀਪੂਰਨ ਚੋਣਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦਾ ਸੰਕਲਪ ਦੁਹਰਾਇਆ।





More Stories
ਡੀ.ਏ.ਵੀ. ਯੂਨੀਵਰਸਿਟੀ ‘ਚ ਏ.ਆਈ.ਯੂ. ਉੱਤਰੀ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ, 97 ਯੂਨੀਵਰਸਿਟੀਆਂ ਦੀਆਂ ਟੀਮਾਂ ਲੈ ਰਹੀਆਂ ਭਾਗ।
ASI ਇਕਬਾਲ ਸਿੰਘ ਕਤਲ ਕੇਸ ‘ਚ AGTF ਨੂੰ ਵੱਡੀ ਸਫਲਤਾ, ਦੂਜਾ ਸ਼ੂਟਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਦੋਵੇਂ ਸ਼ੂਟਰ ਕਾਬੂ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਦਾ ਭਾਜਪਾ ਨੇ ਕੀਤਾ ਸ਼ਾਨਦਾਰ ਸਵਾਗਤ, ਫੁੱਲਾਂ ਦੀ ਵਰਖਾ ਤੇ ਪ੍ਰਸ਼ਾਦ ਵੰਡਿਆ।