Pages

Pages

ਅੰਮ੍ਰਿਤਸਰ ‘ਚ ਵੱਡੀ ਸਫਲਤਾ! ਕਾਊਂਟਰ ਇੰਟੈਲੀਜੈਂਸ ਨੇ ਫੜ੍ਹੀ 17.5 ਕਿਲੋ ਹੈਰੋਇਨ, 3 ਸਮੱਗਲਰ ਕਾਬੂ, ਇੱਕ ਨਾਬਾਲਗ ਵੀ ਸ਼ਾਮਲ।

ਅੰਮ੍ਰਿਤਸਰ, ,23 ਨਵੰਬਰ : Prime Punjab 

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਇੱਕ ਨਾਬਾਲਗ ਵੀ ਸ਼ਾਮਲ ਹੈ। ਮੁਲਜ਼ਮਾਂ ਕੋਲੋਂ *17.5 ਕਿਲੋ ਹੈਰੋਇਨ* ਬਰਾਮਦ ਕੀਤੀ ਗਈ ਹੈ, ਜਿਸਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕਰੋੜਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ।

 

ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਜਨਾਲਾ ਸੈਕਟਰ ‘ਚ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ। ਉਸ ਤੋਂ ਬਾਅਦ ਇਸ ਨਸ਼ੇ ਨੂੰ ਅੱਗੇ ਹੋਰ ਪਾਰਟੀਆਂ ਤੱਕ ਸਪਲਾਈ ਕੀਤਾ ਜਾਂਦਾ ਸੀ। ਪੁਲਿਸ ਹੁਣ ਇਸ ਨੈੱਟਵਰਕ ਦੇ ਪਿੱਛੇ ਕੰਮ ਕਰ ਰਹੇ ਪਾਕਿਸਤਾਨੀ ਸਮੱਗਲਰਾਂ ਅਤੇ ਪੰਜਾਬ ‘ਚ ਫੈਲੇ ਹੋਰ ਸਾਥੀਆਂ ਦੀ ਪਛਾਣ ਕਰ ਰਹੀ ਹੈ।

 

ਇਸ ਮਾਮਲੇ ‘ਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ FIR ਦਰਜ ਕਰ ਲਈ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਦੇ Backward ਅਤੇ Forward Link ਦਾ ਪਤਾ ਲਗਾਇਆ ਜਾ ਸਕੇ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਤੋਂ ਪਹਿਲਾਂ ਕਿੰਨੀਆਂ ਖੇਪਾਂ ਪੰਜਾਬ ‘ਚ ਪਹੁੰਚ ਚੁੱਕੀਆਂ ਹਨ।

 

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਉਹ ਨਸ਼ਾ ਤਸਕਰੀ ਖਿਲਾਫ਼ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ ਅਤੇ ਸੰਗਠਿਤ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ, ਤਾਂ ਜੋ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਇਆ ਜਾ ਸਕੇ।