ਡਿਪਟੀ ਕਮਿਸ਼ਨਰ ਵੱਲੋਂ ਲੋਕ ਭਲਾਈ ਸਕੀਮਾਂ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼

ਘਰ-ਘਰ ਰਾਸ਼ਨ ਸਪਲਾਈ , ਤੀਰਥ ਯਾਤਰਾ , ਯੋਗ ਸ਼ਾਲਾ ਆਦਿ ਦਾ ਲਿਆ ਜਾਇਜ਼ਾ

ਜਲੰਧਰ -MANVIR SINGH WALIA
ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾVIR ਰੰਗਲ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਪਰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ ।

ਅੱਜ ਇੱਥੇ ਮੁੱਖ ਸਕੱਤਰ ਪੰਜਾਬ ਸ੍ਰੀ ਅਨੁਰਾਗ ਵਰਮਾ ਨਾਲ ਵੀਡੀਓ ਕਾਨਫਰੰਸ ਪਿੱਛੋਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਭਲਾਈ ਯੋਜਨਾਵਾਂ ਜਿਵੇਂ ਕਿ ਪੈਨਸ਼ਨਾਂ , ਤੀਰਥ ਯਾਤਰਾ ਯੋਜਨਾ , ਘਰ -ਘਰ ਰਾਸ਼ਨ ਸਪਲਾਈ ਯੋਜਨਾ, ਯੋਗਸ਼ਾਲਾ ਆਦਿ ਨੂੰ ਇੰਨ- ਬਿੰਨ ਲਾਗੂ ਕੀਤਾ ਜਾਵੇ ।

ਉਨਾਂ ਕਿਹਾ ਕਿ ਕੋਈ ਵੀ ਯੋਗ ਬਿਨੈਕਾਰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ ।

ਇਸ ਮੌਕੇ ਉਨਾਂ ਕਿਹਾ ਕਿ ਸਬੰਧਿਤ ਵਿਭਾਗ “ਸਰਕਾਰ ਤੁਹਾਡੇ ਦੁਆਰ “ ਪ੍ਰੋਗਰ…
[6:52 pm, 05/01/2024] +91 97800 33132: ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਮੁਲਾਕਾਤ ਕੀਤੀ

ਦਿੱਲੀ-ਕਟੜਾ ਅਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ਦੇ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ।

ਜਲੰਧਰ, 5 ਜਨਵਰੀ-

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਟਰਾਂਸਪੋਰਟ ਸਕੱਤਰ ਅਨੁਰਾਗ ਜੈਨ ਨਾਲ ਮੁਲਾਕਾਤ ਕਰਕੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੇ ਨਾਲ-ਨਾਲ ਪੰਜਾਬ ਦੇ ਹਾਈਵੇਅ ‘ਤੇ ਸੜਕ ਹਾਦਸਿਆਂ ਨੂੰ ਘੱਟ ਕਰਨ ਦੇ ਮੁੱਦੇ ‘ਤੇ ਮੁਲਾਕਾਤ ਕੀਤੀ।

ਮੀਟਿੰਗ ਦੌਰਾਨ ਪੰਜਾਬ ਵਿੱਚੋਂ ਲੰਘਦੇ ਕੌਮੀ ਮਾਰਗਾਂ ’ਤੇ ਸਥਿਤ 138 ਬਲੈਕ ਸਪਾਟਾਂ ਨੂੰ ਠੀਕ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਕਿਉਂਕਿ ਇਨ੍ਹਾਂ ਥਾਵਾਂ ’ਤੇ ਸੜਕ ਹਾਦਸਿਆਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਬਲੈਕ ਸਪਾਟਾਂ ਨੂੰ ਜਲਦੀ ਤੋਂ ਜਲਦੀ ਠੀਕ ਕੀਤਾ ਜਾਵੇ, ਖਾਸ ਕਰਕੇ ਸਰਦੀਆਂ ਦੇ ਮੌਸਮ ਵਿੱਚ, ਕਿਉਂਕਿ ਧੁੰਦ ਕਾਰਨ ਜ਼ਿਆਦਾ ਸੜਕ ਹਾਦਸੇ ਵਾਪਰਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਜਲੰਧਰ-ਕਟੜਾ ਨੈਸ਼ਨਲ ਹਾਈਵੇਅ ਅਤੇ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਨਿਰਮਾਣ ਕਾਰਜ ਨੂੰ ਜਲਦੀ ਮੁਕੰਮਲ ਕਰਨ ਦਾ ਮੁੱਦਾ ਵੀ ਉਠਾਇਆ।

ਸੰਸਦ ਮੈਂਬਰ ਨੇ ਕਿਹਾ ਕਿ ਇਸ ਨੈਸ਼ਨਲ ਹਾਈਵੇਅ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਟੜਾ ਅਤੇ ਨਵੀਂ ਦਿੱਲੀ ਵਿਚਕਾਰ ਹਾਈ ਸਪੀਡ ਸੜਕੀ ਸੰਪਰਕ ਮਿਲੇਗਾ। ਖਾਸ ਕਰਕੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਸੜਕ ਰਾਹੀਂ ਮੰਜ਼ਿਲ ‘ਤੇ ਪਹੁੰਚਣਾ ਬਹੁਤ ਆਸਾਨ ਹੋਵੇਗਾ।