ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਸੀਜਨ ਲਈ ਪੁਖ਼ਤਾ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਧੁੱਸੀ ਬੰਨ੍ਹ ਉੱਪਰ ਕਮਜ਼ੋਰ ਥਾਵਾਂ ਦੀ ਨਿਸ਼ਾਨਦੇਹੀ ਕਰਕੇ ਮਜ਼ਬੂਤੀਕਰਨ ਉੱਪਰ ਦਿੱਤਾ ਜ਼ੋਰ

ਜਲੰਧਰ, 28 ਮਾਰਚ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਵਿਚ ਸੰਭਾਵੀ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ/ਨਾਲਿਆਂ ਦੀ ਸਫਾਈ, ਮੁਰੰਮਤ ਤੇ ਨਿਕਾਸੀ, ਨਾਜ਼ੁਕ ਥਾਵਾਂ ਦੇ ਮਜ਼ਬੂਤੀਕਰਨ, ਸੈਂਡ ਬੈਗ ਸਮੇਤ ਹੜ੍ਹਾਂ ਤੋਂ ਬਚਾਅ ਸਬੰਧੀ ਹੋਰ ਕਾਰਜ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤੇ ਜਾਣ ਤਾਂ ਜੋ ਮਾਨਸੂਨ ਦੌਰਾਨ ਕਿਸੇ ਵੀ ਹੜ੍ਹ ਵਾਲੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਰਹੇ।