Skip to content
Jalandhar-Manvir Singh Walia
ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ (ਈ.ਸੀ.ਈ.) ਵਿਭਾਗ ਦੇ ਵਿੱਕੀ ਦੀ “ਮੈਗਾ ਇੰਜੀਨੀਅਰਸ, ਜਲੰਧਰ” ਵਿੱਚ ਸਰਵਿਸ ਇੰਜੀਨੀਅਰ ਦੇ ਤੌਰ ਤੇ ਲੱਗਭਗ ਡੇਢ ਲਖ ਰੁਪਏ ਸਲਾਨਾ ਤਨਖਾਹ ਉੱਤੇ ਪਲੇਸਮੇਂਟ ਹੋਈ | ਪ੍ਰਿੰਸੀਪਲ ਡਾ: ਜਗਰੂਪ ਸਿੰਘ ਨੇ ਦੱਸਿਆ ਕਿ ਛੇ ਮਹੀਨੇ ਦੀ ਟਰੇਨਿੰਗ ਖਤਮ ਹੋਣ ਉਪਰੰਤ ਇਸ ਟ੍ਰੇਨੀ ਦੀ ਤਨਖਾਹ ਕੰਪਨੀ ਵੱਲੋਂ ਵਧਾ ਦਿਤੀ ਜਾਵੇਗੀ |ਪ੍ਰਿੰਸੀਪਲ ਸਾਹਿਬ ਨੇ ਵਿਭਾਗ ਮੁਖੀ ਸ੍ਰੀ ਪ੍ਰਿੰਸ ਮਦਾਨ, ਟਰੇਨਿੰਗ ਐਂਡ ਪਲੇਸਮੇਂਟ ਅਫਸਰ ਸ੍ਰੀ ਰਾਜੇਸ਼ ਕੁਮਾਰ, ਕੋ-ਆਰਡੀਨੇਟਰ ਸ਼੍ਰੀ ਮਨੀਸ਼ ਸਚਦੇਵਾ ਦੀ ਸ਼ਲਾਘਾ ਕੀਤੀ ਅਤੇ ਚੁਣੇ ਹੋਏ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਅਤੇ ਵਧਾਈ ਦਿੱਤੀ | ਮੇਹਰ ਚੰਦ ਪੋਲੀਟੈਕਨਿਕ ਵਿਚ ਇਸ ਸੈਸ਼ਨ ਦੌਰਾਨ 30 ਤੋਂ ਵੱਧ ਵਿਦਿਆਰਥੀ ਵੱਖ-ਵੱਖ ਕੰਪਨੀਆਂ ਵਿੱਚ ਸਿਲੈਕਟ ਹੋ ਚੁਕੇ ਹਨ|
More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।