Skip to content
ਜਲੰਧਰ 13 ਮਈ : Prime Punjab
ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ ਬਿਲਗਾ 13 ਮਈ ਨੂੰ ਜਲੰਧਰ ਚੋਣ ਦਫਤਰ ਵਿਖੇ ਨਾਮਜਦਗੀ ਪੱਤਰ ਦਾਖਲ ਕਰਨਗੇ। ਸੀਪੀਆਈ ( ਐਮ ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਦੀ ਅਗਵਾਈ ਵਿੱਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਰੈਲੀ ਕਰਨ ਉਪਰੰਤ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਵੱਲ ਮਾਰਚ ਕਰਕੇ ਕਾਗਜ਼ ਦਾਖਲ ਕੀਤੇ ਜਾਣਗੇ । ਜ਼ਿਲਾ ਜਲੰਧਰ ਦੇ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਸਾਥੀ ਠੀਕ 11 ਵਜੇ ਸਵੇਰੇ ਯਾਦਗਾਰ ਹਾਲ ਜਲੰਧਰ ਵਿਖੇ ਪਹੁੰਚਣਗੇ । ਸਮਾਗਮ ਲਈ ਸਭ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਕਾਮਰੇਡ ਸੁਖਪ੍ਰੀਤ ਸਿੰਘ ਜੌਹਲ ਕਨਵੀਨਰ ਚੋਣ ਮੁਹਿੰਮ ਕਮੇਟੀ ਜਲੰਧਰ ਵੱਲੋਂ ਸਾਥੀਆਂ ਨੂੰ ਸਮੇਂ ਸਿਰ ਹਾਜ਼ਰ ਹੋਣ ਦਾ ਸੱਦਾ ਦਿੱਤਾ ਜਾ ਚੁੱਕਾ ਹੈ ।
More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।