ਲਾਇਲਪੁਰ ਖ਼ਾਲਸਾ ਕਾਲਜ ਦੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਪੰਜਵਾਂ ਦਾ ਨਤੀਜਾ ਰਿਹਾ ਸ਼ਾਨਦਾਰ

Jalandhar-Manvir Singh Walia

ਐਲਾਨੇ ਬੈਚਲਰ ਆਫ ਡਿਜ਼ਾਇਨ (ਮਲਟੀਮੀਡੀਆ) ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜੈ ਸਿੰਘ ਰਾਣਾ ਨੇ 600 ਵਿਚੋਂ 541 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚ ਚੌਥਾ ਸਥਾਨ ਅਤੇ ਨਵਸੀਰਤ ਕੌਰ ਨੇ 533 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਦੇ ਚੰਗੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਦੀ ਕਾਮਨਾ ਕੀਤੀ। ਵਿਦਿਆਰਥੀਆਂ ਨੇ ਆਪਣੀ ਇਸ ਉਪਲਬਧੀ ਦਾ ਸਿਹਰਾ ਅਧਿਆਪਕਾਂ ਨੂੰ ਅਤੇ ਕਾਲਜ ਦੇ ਵਧੀਆ ਪੜ੍ਹਾਈ ਦੇ ਵਾਤਾਵਰਣ ਨੂੰ ਦਿੱਤਾ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ ਮੁਖੀ ਕੰਪਿਊਟਰ ਸਾਇੰਸ ਵਿਭਾਗ, ਡਾ. ਸੰਦੀਪ ਸਿੰਘ ਅਤੇ ਪ੍ਰੋ. ਨਵਨੀਤ ਕੌਰ ਵੀ ਹਾਜ਼ਰ ਸਨ।