Jalhandhar-Manvir Singh Walia
ਲਾਇਲਪੁਰ ਖਾਲਸਾ ਕਾਲਜ, ਜਲੰਧਰ ਉੱਤਰੀ aਭਾਰਤ ਦੀ ਸਿਰਮੌਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ। ਕਾਲਜ ਦੇ ਵਿਦਿਆਰਥੀ ਪੜਾਈ ਦਾ ਨਾਲ-ਨਾਲ ਵੱਖ-ਵੱਖ ਸਹਾਇਕ ਗਤੀਵਿਧੀਆਂ ਵਿੱਚ ਵੀ ਨਾਮਣਾ ਖੱਟਦੇ ਹਨ। ਇਨ੍ਹਾਂ ਪ੍ਰਾਪਤੀਆਂ ਨੂੰ ਇੱਕ ਥਾਂ ਕਲਮਬੱਧ ਕਰਦਿਆਂ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ ਵਿਭਾਗ ਨੇ ਸਾਲਾਨਾ ‘ਐਲ.ਕੇ.ਸੀ. ਨਿਊਜ਼ਲੈਟਰ‘ ਦਾ ਪਹਿਲਾ ਐਡੀਸ਼ਨ ਜਾਰੀ ਕੀਤਾ। ਐਲ.ਕੇ.ਸੀ. ਨਿਊਜ਼ਲੈਟਰ ਵਿਚ ਅਕਾਦਮਿਕ ਸੈਸ਼ਨ 2023-24 ਦੌਰਾਨ ਹੋਈਆਂ ਗਤੀਵਿਧੀਆਂ ਦਾ ਵੇਰਵਾ ਸ਼ਾਮਿਲ ਕੀਤਾ ਗਿਆ। ਸਰਦਾਰਨੀ ਬਲਬੀਰ ਕੌਰ, ਪ੍ਰਧਾਨ, ਗਵਰਨਿੰਗ ਕੌਂਸਲ ਸਮੇਤ ਸ. ਜਸਪਾਲ ਸਿੰਘ ਵੜੈਚ, ਸੰਯੁਕਤ ਸਕੱਤਰ, ਗਵਰਨਿੰਗ ਕੌਂਸਲ, ਪ੍ਰਿੰਸੀਪਲ ਡਾ: ਜਸਪਾਲ ਸਿੰਘ, ਪ੍ਰੋ. ਜਸਰੀਨ ਕੌਰ, ਵਾਇਸ ਪ੍ਰਿੰਸੀਪਲ, ਪ੍ਰੋ: ਨਵਦੀਪ ਕੌਰ, ਰਜਿਸਟਰਾਰ, ਪ੍ਰੋ: ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਅਤੇ ਆਈਟੀ ਵਿਭਾਗ ਨੇ ਐਲ.ਕੇ.ਸੀ. ਨਿਊਜ਼ਲੈਟਰ ਜਾਰੀ ਕੀਤਾ। ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਰਚਨਾਤਮਕ ਕਾਰਜ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਦੇ ਵੀ ਸਿੱਖਣਾ ਬੰਦ ਨਹੀਂ ਕਰਨਾ ਚਾਹੀਦਾ ਅਤੇ ਚੰਗੇ ਭਵਿੱਖ ਲਈ ਨਿਰੰਤਰ ਵਿਕਾਸ ਲਈ ਯਤਨ ਕਰਨੇ ਚਾਹੀਦੇ ਹਨ। ਪ੍ਰਿੰਸੀਪਲ ਡਾ: ਜਸਪਾਲ ਸਿੰਘ ਨੇ ਕਾਲਜ ਅਤੇ ਵਿਦਿਆਰਥੀਆਂ ਵਿਚਕਾਰ ਸੰਚਾਰ ਬੇਹਤਰ ਕਰਨ ਲਈ ਇਸ ਪੱਤਰ ਦੀ ਮਹੱਤਤਾ ‘ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਇਹ ਸਮਾਚਾਰ ਪੱਤਰ ਜਿਥੇ ਵਿਦਿਆਰਥੀਆਂ ਖਾਸ ਤੌਰ ‘ਤੇ ਪੱਤਰਕਾਰੀ ਦਾ ਕੋਰਸ ਕਰ ਰਹੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਮੰਚ ਪ੍ਰਦਾਨ ਕਰੇਗਾ ਉਥੇ ਕਾਲਜ ਦੀਆਂ ਗਤੀਿਵਧੀਆਂ ਦੀ ਦਸਤਾਵੇਜੀ ਰਿਪੋਰਟ ਦਾ ਵੀ ਕਾਰਜ ਕਰੇਗਾ। ਉਹਨਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਵਿਭਾਗ ਵਜੋਂ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਪ੍ਰੋ: ਸੰਦੀਪ ਬੱਸੀ, ਪ੍ਰੋ: ਨਵਨੀਤ ਕੌਰ, O7 ਸਰਵਿਸਿਜ਼ ਦੇ ਪਾਰਟਨਰ ਮਿਸਟਰ ਅਨੂਪ ਅਤੇ O7 ਸਲਿਊਸ਼ਨਜ਼ ਦੀ ਸ਼੍ਰੀਮਤੀ ਦੀਕਸ਼ਾ, ਪ੍ਰੋ: ਹਿਮਾਂਸ਼ੂ, ਪ੍ਰੋ: ਹਰਮਨ, ਪ੍ਰੋ: ਰਜਤ, ਪ੍ਰੋ: ਐਨੀ ਗੋਇਲ, ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀ ਸੰਪਾਦਕ, ਸ਼ਰਨਪ੍ਰੀਤ ਕੌਰ ਅਤੇ ਸਾਹਿਲ ਨੇ ਇਹ ਨਿਊਜਲੈਟਰ ਤਿਆਰ ਕਰਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ।
More Stories
ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 310 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ
ਪੁਲਿਸ ਕਮਿਸ਼ਨਰ ਜਲੰਧਰ ਨੇ ਪੁਲਿਸਿੰਗ ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਵਧਾਉਣ ਲਈ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 1 ਅਤੇ ਸਦਰ ਜਲੰਧਰ ਦਾ ਅਚਾਨਕ ਨਿਰੀਖਣ ਕੀਤਾ।
अमेरिका से भारतीयों को डिपोर्ट करने का मामला: पंजाब पुलिस की विशेष जांच टीम द्वारा ट्रैवल एजेंटों के खिलाफ 8 एफआईआरज दर्ज