ਜ਼ਿਲ੍ਹੇ ’ਚ ਔਸਤਨ 10 ਫੀਸਦੀ ਵਾਧੇ ਦੀ ਦਰ ਨਾਲ ਵਧੇ ਰੇਟ
ਜਲੰਧਰ, 26 ਅਗਸਤ=Manvir Singh Walia
ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਮਦੇਨਜ਼ਰ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ। ਇਹ ਰੇਟ ਔਸਤਨ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ 2023 ਤੋਂ ਲਾਗੂ ਹੋ ਜਾਣਗੇ।
ਜ਼ਿਲ੍ਹਾ ਕੁਲੈਕਟਰ ਵਲੋਂ ਪੰਜਾਬ ਸਟੈਂਪ (ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ) ਨਿਯਮ 1983 ਦੇ ਨਿਯਮ 3-ਏ ਤਹਿਤ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜਿਲ੍ਹਾ ਜਲੰਧਰ ਵਿੱਚ ਆਉਂਦੀਆਂ ਜ਼ਮੀਨਾਂ/ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਅਤੇ ਸ੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ ਦੇ ਮੰਤਵ ਤਹਿਤ ਨਿਰਧਾਰਿਤ ਕੀਤਾ ਗਿਆ ਹੈ।
ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵਲੋਂ ਵੱਖ-ਵੱਖ ਸਬੰਧਿਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਸ਼ਾਂ ਦੇ ਅਧਾਰ ਉੱਪਰ ਨਿਸ਼ਚਿਤ ਕੀਤੇ ਗਏ ਹਨ।
ਉਨ੍ਹਾਂ ਮਾਲ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਾਇਦਾਦ ਦੀ ਰਜਿਸਟਰੇਸ਼ਨ ਲਈ ਲੋਕਾਂ ਨੂੰ ਨਵੇਂ ਰੇਟਾਂ ਬਾਰੇ ਲੋਕਾਂ ਨੂੰ ਜਾਣੂੰ ਕਰਨ ਲਈ ਬੈਨਰ/ ਨਵੇਂ ਰੇਟਾਂ ਦੇ ਬੋਰਡ ਲਗਾਏ ਜਾਣੇ।


More Stories
ਅੰਮ੍ਰਿਤਸਰ ‘ਚ ਇਨਫਲੂਐਂਸਰ ਮੈਡ ਸੰਧੂ ਕਤਲ ਕਾਂਡ ‘ਚ ਵੱਡਾ ਮੋੜ, ਗੈਂਗਸਟਰ ਗੋਲਡੀ ਢਿੱਲੋਂ ਤੇ ਜੱਗਾ ਤਰਨਤਾਰਨ ਨੇ ਲਈ ਜ਼ਿੰਮੇਵਾਰੀ।
ਡਾ. ਮਨਮੋਹਨ ਸਿੰਘ ਦੇ ਪਰਿਵਾਰ ਤੋਂ ਆਸ਼ੀਰਵਾਦ ਲੈ ਕੇ ਪਰਗਟ ਸਿੰਘ ਨੇ ਨਵੀਂ ਜ਼ਿੰਮੇਵਾਰੀ ਸ਼ੁਰੂ ਕੀਤੀ, ਦਿੱਲੀ ‘ਚ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ।
ਅੰਮ੍ਰਿਤਸਰ ‘ਚ ਪੁਲਿਸ ਦੀ ਵੱਡੀ ਕਾਰਵਾਈ – AK-47 ਤੇ 2 ਹੈਂਡ ਗ੍ਰਨੇਡ ਸਮੇਤ ਵਿਦੇਸ਼ੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, ਇੱਕ ਕਾਬੂ।