cpim

ਜਲੰਧਰ , ਖਡੂਰ ਸਾਹਿਬ , ਅੰਮ੍ਰਿਤਸਰ ਅਤੇ ਫਰੀਦਕੋਟ ਤੋਂ ਕਮਿਊਨਿਸਟ ਅਤੇ ਬਾਕੀ ਥਾਵਾਂ ਤੋਂ ਕਾਂਗਰਸੀ ਉਮੀਦਵਾਰਾਂ ਨੂੰ ਸਫਲ ਬਣਾਇਆ ਜਾਵੇ ਜਲੰਧਰ / ਚੰਡੀਗੜ੍ਹ 31 ਮਈ : Manvir Singh Walia ਸੀਪੀਆਈ ( ਐਮ ) ਦੇ ਪੰਜਾਬ ਸੂਬਾ ਸਕੱਤਰ ਅਤੇ ਕੇਂਦਰੀ...

4 ਜੂਨ ਨੂੰ ਮੋਦੀ ਸਰਕਾਰ ਹਾਰੇਗੀ , ਇੰਡੀਆ ਗਠਜੋੜ ਦੀ ਸਰਕਾਰ ਬਣਾਈ ਜਾਵੇਗੀ - ਕਾਮਰੇਡ ਬੰਤ ਸਿੰਘ ਬਰਾੜ ਜਲੰਧਰ 31 ਮਈ :Manvir Singh Walia  ਸੀਪੀਆਈ ( ਐਮ ) ਦੇ ਜਲੰਧਰ ਦਫਤਰ ਤੋਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਵੱਲੋਂ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਬਹਾਦਰ ਲੋਕ ਅੱਤ ਦੀ ਗਰਮੀ ਦੀ ਪ੍ਰਵਾਹ ਕੀਤੇ ਬਿਨਾਂ ਵੱਡੀ ਗਿਣਤੀ ਵਿੱਚ ਲੋਕ ਵੋਟ ਪੋਲ ਕਰਨਗੇ । ਮੋਦੀ ਦੇ ਫਿਰਕੂ ਕਾਰਪੋਰੇਟ ਗਠਜੋੜ ਦੀ ਸਰਕਾਰ ਨੂੰ ਹਰਾਇਆ ਜਾਵੇਗਾ ਅਤੇ ਧਰਮ ਨਿਰਪੱਖ ਜਮਹੂਰੀ ਇੰਡੀਆ ਗਠਜੋੜ ਦੀ ਸਰਕਾਰ ਦੀ ਸਥਾਪਨਾ ਕੀਤੀ ਜਾਵੇਗੀ। ਇਸ ਤਰ੍ਹਾਂ ਭਾਰਤ ਦੇਸ਼ ਦੇ ਮਜ਼ਦੂਰਾਂ , ਕਿਸਾਨਾਂ , ਹੋਰ ਕਿਰਤੀ ਲੋਕਾਂ , ਔਰਤਾਂ ਅਤੇ ਘੱਟ ਗਿਣਤੀ ਭਾਈਚਾਰੇ ਦੀਆਂ ਭਾਵਨਾਵਾਂ ਦੀ ਤਰਜਮਾਨੀ ਕੀਤੀ ਜਾਵੇਗੀ ।  ਮਹਿੰਗਾਈ , ਬੇਰੁਜ਼ਗਾਰੀ , ਗਰੀਬੀ ਤੇ ਕਾਬੂ ਪਾਉਂਦੇ ਹੋਏ ਸਕੂਲ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ।  ਆਖਰੀ ਤੇ 7ਵੇਂ ਗੇੜ ਦੀਆਂ ਵੋਟਾਂ ਪੰਜਾਬ ਅੰਦਰ ਲੋਕ 1 ਜੂਨ 2024 ਨੂੰ ਪਾ ਕੇ ਫਿਰਕੂ ਤੇ ਤਾਨਾਸ਼ਾਹ ਮੋਦੀ ਸਰਕਾਰ ਨੂੰ ਹਰਾਉਣਗੇ । ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ 4 ਖੱਬੇ ਪੱਖੀ ਪਾਰਟੀਆਂ ਅਤੇ 9 ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ । 4 - ਜਲੰਧਰ ਲੋਕ ਸਭਾ ਹਲਕਾ ਤੋਂ ਸੀਪੀਆਈ ( ਐਮ ) ਅਤੇ ਸੀਪੀਆਈ  ਸਾਂਝੇ ਉਮੀਦਵਾਰ ਮਾਸਟਰ ਪ੍ਰਸ਼ੋਤਮ ਲਾਲ ਬਿਲਗਾ ਦੀ ਜਿੱਤ ਯਕੀਨੀ ਹੈ ।

इस बार पंजाब से पुरुषोत्तम बिलगा समेत चार कम्युनिस्ट और नौ कांग्रेसी लोकसभा पहुंचेंगे - कामरेड सेखों और बंत सिंह बराड़   जंडियाला मंजकी में विशाल चुनावी रैली जंडियाला मंजकी 30 मई: Prime Punjab 4 जून को कम्युनिस्ट पार्टियों के समर्थन से 'भारत' के बैनर...

ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੀਪੀਆਈ ( ਐਮ ) ਅਤੇ ਸੀਪੀਆਈ ਵੱਲੋਂ ਵਿਸ਼ਾਲ ਰੈਲੀ ਸੀਪੀਆਈ ( ਐਮ ) ਦੇ ਪੋਲਿਟ ਬਿਊਰੋ ਮੈਂਬਰ ਕਾਮਰੇਡ ਨਿਲੋਤਪਾਲ ਬਾਸੂ , ਕਾਮਰੇਡ ਸੁਖਵਿੰਦਰ ਸਿੰਘ ਸੇਖੋਂ , ਕਾਮਰੇਡ ਬੰਤ ਸਿੰਘ ਬਰਾੜ ਅਤੇ ਕਾਮਰੇਡ ਪ੍ਰਸ਼ੋਤਮ ਲਾਲ ਬਿਲਗਾ  ਵੱਲੋਂ ਸੰਬੋਧਨ ਕੀਤਾ ' ਮੋਦੀ ਸਰਕਾਰ ਹਰਾਓ - ਦੇਸ਼ ਬਚਾਓ ' ਦੇ ਨਾਅਰੇ ਨਾਲ ਚੋਣ ਮੁਹਿੰਮ ਤੇਜ਼ ਜਲੰਧਰ 16 ਮਈ : Prime Punjab ਸੀਪੀਆਈ ( ਐਮ ) ਅਤੇ ਸੀਪੀਆਈ ਦੇ ਸਾਂਝੇ ਉਮੀਦਵਾਰ ਮਾਸਟਰ ਪਰਸ਼ੋਤਮ...

Jalandhar : Manvir Sngh Walia  ਦਲਬਦਲੀਆਂ ਦੇ ਰੁਝਾਨ ਸਦਕਾ ਲੋਕਾਂ ਵਿੱਚ ਰਾਜਨੀਤੀ ਪ੍ਰਤੀ ਬੇਭਰੋਸਗੀ ਪੈਦਾ ਹੋ ਰਹੀ ਹੈ ਅਤੇ ਸਿਆਸਤ ਗੰਧਲੀ ਹੋ ਰਹੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ.ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਰਿਵਾਇਤੀ ਸਿਆਸੀ ਪਾਰਟੀਆਂ ਮੁੱਦਿਆਂ ਤੇ ਚੋਣ ਲੜਣ ਦੀ ਬਜਾਏ ਦਲਬਦੂਆਂ ਦੇ ਸਹਾਰੇ ਸੱਤ੍ਹਾ ਹਾਸਲ ਕਰਨ ਲਈ ਯਤਨਸ਼ੀਲ ਹੈ, ਜੋ ਰਾਜਨੀਤੀ ਦੇ ਅਸੂਲਾਂ ਦੇ ਖਿਲਾਫ਼ ਹੈ। ਕਾ.ਸੇਖੋਂ ਨੇ ਕਿਹਾ ਕਿ ਫਿਰਕਾਪ੍ਰਸਤੀ ਲਗਾਤਾਰ ਵਧ ਰਹੀ ਹੈ, ਦੇਸ਼ ਦਾ ਸੰਵਿਧਾਨ ਖਤਰੇ ਵਿੱਚ ਹੈ, ਮਹਿੰਗਾਈ ਸਿਖ਼ਰਾਂ ਤੇ ਪਹੁੰਚ ਗਈ ਹੈ, ਅਪਰਾਧ ਵਧ ਰਹੇ ਹਨ, ਲੋਕਾਂ ਦਾ ਜੀਵਨ ਗੁਜਾਰਾ ਮੁਸ਼ਕਿਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਸਿਆਸੀ ਪਾਰਟੀਆਂ ਨੂੰ ਇਹਨਾਂ ਮੁੱਦਿਆਂ ਤੇ ਲੋਕ ਸਭਾ ਚੋਣਾਂ ਲੜਣੀਆਂ ਚਾਹੀਦੀਆਂ ਹਨ, ਪਰ ਅਫਸੋਸ ਇਸ ਗੱਲ ਦਾ ਹੈ ਕਿ ਰਿਵਾਇਤੀ ਪਾਰਟੀਆਂ ਇਹਨਾਂ ਲੋਕ ਮੁੱਦਿਆਂ ਤੋਂ ਪਾਸਾ ਵੱਟ ਕੇ ਦਲਬਦਲੂਆਂ ਦੇ ਸਹਾਰੇ ਚੋਣਾਂ ਜਿੱਤਣ ਲਈ ਯਤਨਸ਼ੀਲ ਹਨ। ਸੂਬਾ ਸਕੱਤਰ ਨੇ ਕਿਹਾ ਕਿ ਦਲ ਬਦਲੀ ਕਰਕੇ ਟਿਕਟਾਂ ਹਾਸਲ ਕਰਨ ਵਾਲੇ ਇਨਸਾਨੀ ਕਦਰਾਂ ਕੀਮਤਾਂ ਛੱਡ ਕੇ ਆਪਣੀ ਪਾਰਟੀ ਨੂੰ ਤਿਲਾਂਜਲੀ ਦੇ ਕੇ ਦੂਜੀ ਅਜਿਹੀ ਪਾਰਟੀ ਵਿੱਚ ਚਲੇ ਜਾਂਦੇ ਹਨ, ਜਿਸਦਾ ਪਹਿਲੀ ਪਾਰਟੀ ਦੀਆਂ ਨੀਤੀਆਂ ਨਾਲ ਕੋਈ ਨੇੜ ਦਾ ਵੀ ਸਬੰਧ ਨਹੀਂ ਹੁੰਦਾ। ਪਹਿਲਾਂ ਲੋਕਾਂ ਤੋਂ ਹਿਮਾਇਤ ਲੈ ਕੇ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਆਗੂ ਹੋਰ ਪਾਰਟੀ ਵਿੱਚ ਸ਼ਾਮਲ ਹੋ ਕੇ ਲੋਕਾਂ ਨਾਲ ਧੋਖਾ ਤੇ ਗੱਦਾਰੀ ਕਰ ਰਹੇ ਹਨ। ਕਾ.ਸੇਖੋਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੇ ਨਾ ਭਰੋਸੇਯੋਗ ਵਿਅਕਤੀਆਂ ਨੂੰ ਸ਼ਾਮਲ ਕਰਾਉਣ ਤੋਂ ਸੰਕੋਚ ਕਰਨੀ ਚਾਹੀਦੀ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਵੀ ਸੱਦਾ ਦਿੱਤਾ ਕਿ ਅਜਿਹੇ ਧੋਖੇਬਾਜ ਦਲਬਦਲੂਆਂ ਨੂੰ ਮੂੰਹ ਨਾ ਲਾਉਣ। ਉਹਨਾਂ ਕਿਹਾ ਕਿ ਦੌਲਤ ਤੇ ਸੁਹਰਤ ਦੀ ਬਜਾਏ ਦੇਸ਼ ਦੀ ਸੇਵਾ ਕਰਨ ਵਾਲੇ ਉਮੀਦਵਾਰਾਂ ਦੀ ਕਦਰ ਕਰਕੇ ਉਹਨਾਂ ਨੂੰ ਲੋਕ ਸਭਾ ਵਿੱਚ ਭੇਜਣ। ਇੱਕ ਸਵਾਲ ਦੇ ਜਵਾਬ ਵਿੱਚ ਕਾ.ਸੇਖੋਂ ਨੇ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕਰਨ ਦੀ ਸਖ਼ਤ ਨਿੰਦਾ ਕੀਤੀ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਜਾਤ ਵਿਤਕਰਾ ਨਹੀਂ ਕੀਤਾ ਜਾਂਦਾ ਅਤੇ ਭਾਰਤੀ ਸੰਵਿਧਾਨ ਵੀ ਸਾਰੇ ਧਰਮਾਂ ਜਾਤਾਂ ਨੂੰ ਬਰਾਬਰ ਦਰਜਾ ਦਿੰਦਾ ਹੈ। ਉਹਨਾਂ ਆਮ ਆਦਮੀ ਪਾਰਟੀ ਦੇ ਸੁਬਾਈ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਲਾਲਜੀਤ ਭੁੱਲਰ ਵੱਲੋਂ ਕੀਤੀ ਬਿਆਨਬਾਜੀ ਬਾਰੇ ਆਪਣਾ ਪੱਖ ਸਪਸ਼ਟ ਕਰਨ ਅਤੇ ਉਸ ਵਿਰੁੱਧ ਬਣਦੀ ਕਾਰਵਾਈ ਕਰਨ।